Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ

June 21, 2026 06:56 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਲੋਕਾਂ ਨੂੰ ਯੋਗਾ ਅਪਣਾਉਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਯੋਗਾ  ਜੀਵਨ ਵਿੱਚ ਬਦਲਾਅ ਲਿਆਉਣ ਅਤੇ ਲੰਬੇ ਤੇ ਬਿਮਾਰੀ ਮੁਕਤ ਜੀਵਨ ਪ੍ਰਦਾਨ ਕਰਨ ਵਾਲੀ ਉਸਾਰੂ ਸ਼ਕਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਯੋਗਾ ਨਾਲ ਰੋਜ਼ਮਰ੍ਹਾ ਦੇ ਕੰਮਾਂ ਵਿੱਚ ਮਨ ਲਗਦਾ ਹੈ, ਡੂੰਘੀ ਸ਼ਾਂਤੀ ਮਿਲਦੀ ਹੈ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਚਾਰ ਹੁੰਦਾ ਹੈ। ਸ. ਸੰਧਵਾਂ ਨੇ ਕਿਹਾ, ‘‘ਸਾਨੂੰ ਸਾਰਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਣ ਲਈ ਹਰ ਰੋਜ਼ ਘੱਟੋ-ਘੱਟ ਅੱਧਾ ਘੰਟਾ ਯੋਗਾ ਕਰਨਾ ਚਾਹੀਦਾ ਹੈ,’’। ਸਪੀਕਰ ਸੰਧਵਾਂ ਨੇ ਕਿਹਾ ਕਿ ‘‘ਸੀਐਮ ਦੀ ਯੋਗਸ਼ਾਲਾ’’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਮਾਣਿਤ ਯੋਗਾ ਇੰਸਟ੍ਰਕਟਰਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਪ੍ਰਦਾਨ ਕਰਨ ਦੀ ਨਵੇਕਲੀ ਪਹਿਲ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ, ਬਿਮਾਰੀਆਂ ਨੂੰ ਰੋਕਣਾ ਅਤੇ ਸੂਬੇ ਭਰ ਦੇ ਹਰ ਘਰ ਵਿੱਚ ਯੋਗਾ ਦੀ ਸ਼ਮੂਲੀਅਤ ਕਰਾਉਣਾ ਹੈ। ਸਪੀਕਰ ਸੰਧਵਾਂ ਨੇ ‘ਸੀਐਮ ਦੀ ਯੋਗਸ਼ਾਲਾ ਯੋਜਨਾ’ ਲਈ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨੂੰ ਇਤਿਹਾਸਕ ਤੌਰ ’ਤੇ ਰਾਜਿਆਂ ਵਿਸ਼ੇਸ਼ ਵਿਰਾਸਤ ਵਜੋਂ ਦੇਖਿਆ ਜਾਂਦਾ ਸੀ, ਪਰ ਇਸ ਪਹਿਲਕਦਮੀ ਨੇ ਯੋਗਾ ਨੂੰ ਲੋਕਤੰਤਰਿਕ ਕੀਤਾ ਹੈ ਤਾਂ ਕਿ   ਆਮ ਆਦਮੀ ਦਾ ਜੀਵਨ ਲੰਬਾ, ਸਿਹਤਮੰਦ ਹੋ ਸਕੇ। ਵਧ ਰਹੇ ਸਿਹਤ ਸਬੰਧੀ ਮਸਲਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਸਪੀਕਰ ਨੇ ਕਿਹਾ ਕਿ ਆਧੁਨਿਕ ਜੀਵਨ ਸ਼ੈਲੀ ਨੇ ਡਿਪਰੈਸ਼ਨ, ਦਿਮਾਗੀ ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਗੰਭੀਰ ਸਿਹਤ ਸਥਿਤੀਆਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੋਜ਼ਾਨਾ ਕਸਰਤ ਅਤੇ ਯੋਗਾ ਇਨ੍ਹਾਂ ਆਧੁਨਿਕ ਸਿਹਤ ਸੰਕਟਾਂ ਦਾ ਮੁਕਾਬਲਾ ਕਰਨ ਲਈ ਅਚੂਕ ਉਪਾਅ ਵਜੋਂ ਕੰਮ ਕਰਦੇ ਹਨ। ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਨਿੱਤਨੇਮ ਯੋਗਾ ਕਰਨ ਨਾਲ ਨਾ ਸਿਰਫ਼ ਸਿਹਤਯਾਬੀ ਬਰਕਾਰ ਰਹੇਗੀ ਬਲਕਿ ਮੌਜੂਦਾ ਬਿਮਾਰੀਆਂ ਨੂੰ ਜੜ੍ਹੋਂ ਖਤਮ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਆਲਮੀ ਜਸ਼ਨ ਮੌਕੇ ਨਾਗਰਿਕਾਂ ਨੂੰ ਹਲੂਣਦਿਆਂ ਉਨ੍ਹਾਂ ਦੁਹਰਾਇਆ ਕਿ ਹਰੇਕ ਵਿਅਕਤੀ ਨੂੰ ਸੋਹਣਾ ਤੇ ਰਿਸ਼ਪੁਸ਼ਟ ਜੀਵਨ ਜਿਉਣ ਦਾ ਹੱਕ ਹੈ, ਜੋ ਕਿ ਰੋਜ਼ਾਨਾ 30 ਮਿੰਟ ਦੇ ਯੋਗ ਅਭਿਆਸ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ   ਸੱਦਾ ਦਿੰਦਿਆਂ ਕਿਹਾ: ‘‘ਯੋਗਾ ਅਪਣਾਓ ਅਤੇ ਸਿਹਤਮੰਦ ਰਹੋ’’।
 

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ