Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

June 21, 2026 07:00 PM
Rozana Sehaj times


ਚੰਡੀਗੜ੍ਹ :  
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ. ਆਰ. ਆਈ. ਮਿਲਣੀ 2026” ਐਨ.ਆਰ.ਆਈਜ਼ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਅਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ।
ਇਸ ਪਹਿਲਕਦਮੀ ਦੀ ਮਹੱਤਤਾ ਉਜਾਗਰ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਉਦੇਸ਼ ਐਨ.ਆਰ.ਆਈ. ਭਾਈਚਾਰੇ ਨਾਲ ਸਾਰਥਕ ਸੰਪਰਕ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਅਤੇ ਸ਼ਿਕਾਇਤ ਨਿਵਾਰਣ ਲਈ ਮੌਜੂਦਾ ਸੰਸਥਾਗਤ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨਾ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ ਇਸ ਉਪਰਾਲੇ ਰਾਹੀਂ ਆਪਣੀ ਪਹੁੰਚ ਨੂੰ ਹੋਰ ਵਿਸਤਾਰ ਦੇਣ ਅਤੇ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਮਜ਼ਬੂਤ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ https://forms.gle/PZjpvKuEA2iPRU6D9 ਲਿੰਕ ਰਾਹੀਂ ਕਰਵਾਉਣ ਦੀ ਅਪੀਲ ਵੀ ਕੀਤੀ।
ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਸਮਾਗਮ ਦੌਰਾਨ ਉਠਾਏ ਜਾਣ ਵਾਲੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰੇ ਵਿੱਚ ਵਿਭਾਗ ਦੀ ਸਹਾਇਤਾ ਕਰੇਗੀ। ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਵਾਬਦੇਹ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਨ.ਆਰ.ਆਈ. ਮਿਲਣੀ 2026 ਸੰਵਾਦ, ਸਹਿਯੋਗ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗੀ ਅਤੇ ਨਾਲ ਹੀ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ। ਕੈਬਨਿਟ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਲਈ ਐਨ.ਆਰ.ਆਈ. ਮਿਲਣੀ 2026 ਨੂੰ ਇੱਕ ਅਰਥਪੂਰਨ ਅਤੇ ਸਫਲ ਸਮਾਗਮ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
 
 
 
 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ