Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

June 21, 2026 08:39 PM
Rozana Sehaj times


ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ