Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

June 21, 2026 08:47 PM
Rozana Sehaj times

ਚੰਡੀਗੜ੍ਹ  :
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਕੈਬ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਡਰਾਈਵਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਇੱਥੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਿਰਾਏ ਵਿੱਚ ਵਾਧਾ ਕਰਨਾ ਅਤੇ ਐਪ ਆਧਾਰਿਤ ਕੰਪਨੀਆਂ ਵੱਲੋਂ ਵਸੂਲੇ ਜਾਂਦੇ ਵੱਧ ਕਮਿਸ਼ਨ ਨੂੰ ਘਟਾਉਣਾ ਸ਼ਾਮਲ ਸੀ। ਪ੍ਰਦਰਸ਼ਨਕਾਰੀ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਨੇ ਡਰਾਈਵਰਾਂ ਨਾਲ ਸਹਿਮਤੀ ਜਤਾਉਂਦਿਆਂ, ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਕਾਰਨ ਕੈਬ ਚਲਾਉਣਾ ਆਰਥਿਕ ਤੌਰ ’ਤੇ ਲਾਭਕਾਰੀ ਨਹੀਂ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਸਿਰਫ਼ ਕੈਬ ਡਰਾਈਵਰਾਂ ਦੀ ਹੀ ਸਮੱਸਿਆ ਨਹੀਂ ਹੈ, ਸਗੋਂ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕ ਵੀ ਇਸ ਪ੍ਰਦਰਸ਼ਨ ਦਾ ਅਸਰ ਝੱਲਣਗੇ। ਉਨ੍ਹਾਂ ਨੇ ਕਿਹਾ ਕਿ ਨਿੱਜੀ ਕੈਬ ਆਪਰੇਟਰ ਲੋਕਾਂ ਨੂੰ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦੀਆਂ ਮੰਗਾਂ ਮੰਨੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਕੈਬ ਡਰਾਈਵਰਾਂ ਸਮੇਤ ਗਿਗ ਵਰਕਰਾਂ ਦੀ ਭਲਾਈ ਨੂੰ ਸ਼ਾਮਲ ਕੀਤਾ ਹੋਇਆ ਸੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਡਰਾਈਵਰਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
 
 

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ