Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਆਯੁਰਵੈਦਿਕ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

June 21, 2026 09:03 PM
Rozana Sehaj times

ਸੰਗਰੂਰ : ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੰਗਰੂਰ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। 
ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਸੁਚੱਜੀ ਅਗਵਾਈ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ ਸੀਮਾ ਜੈਨ ਦੀ ਰਹਿਨੁਮਾਈ ਹੇਠ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਮੁੱਖ ਉਦੇਸ਼ ਲੋਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਇਸਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਸੀ। ਇਸ ਸਾਲ ਦੀ ਵਿਸ਼ਵ ਪੱਧਰੀ ਥੀਮ “ਸਿਹਤਮੰਦ ਬੁਢਾਪੇ ਲਈ ਯੋਗ” ਰਹੀ, ਜਿਸ ਤਹਿਤ ਮਾਹਿਰਾਂ ਵੱਲੋਂ ਬਜ਼ੁਰਗ ਅਵਸਥਾ ਵਿੱਚ ਸਿਹਤ ਸੰਭਾਲ, ਮਨ ਦੀ ਸ਼ਾਂਤੀ ਅਤੇ ਰੋਗਾਂ ਤੋਂ ਬਚਾਅ ਲਈ ਯੋਗ ਦੀ ਮਹੱਤਤਾ ਉਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਅਰਮੈਨ ਇਨਫੋਟੈਕ ਡਾ ਗੁਨਿੰਦਰਜੀਤ ਸਿੰਘ ਜਵੰਧਾ ਨੇ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਯੋਗ ਅੱਜ ਦੀ ਸਮੇਂ ਦੀ ਲੋੜ ਹੈ। ਨੀਮਾ ਸੰਸਥਾ ਦੇ ਵੱਲੋਂ ਡਾ ਪਵਨ ਅਗਰਵਾਲ, ਸਾਬਕਾ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ ਰਵੀ ਕਾਂਤ ਮਦਾਨ, ਸੂਬਾਈ ਪੈਨਸ਼ਨਰ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ, ਲਾਈਫ ਗਾਰਡ ਗਰੁੱਪ ਦੇ ਡਾ ਸੁਖਵਿੰਦਰ ਸਿੰਘ, ਸ਼੍ਰੀ ਦੀਪਕ ਕੁਮਾਰ ਡਿਪਟੀ ਸਿੱਖਿਆ ਅਫਸਰ, ਜਿਲ੍ਹਾ ਖੇਡ ਅਫ਼ਸਰ ਸ਼੍ਰੀ ਨਵਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ਸੀਐਮ ਦੀ ਯੋਗਸ਼ਾਲਾ ਲਵਪ੍ਰੀਤ ਸਿੰਘ, ਜਿਲ੍ਹਾ ਖਜ਼ਾਨਾ ਅਫ਼ਸਰ ਸ਼੍ਰੀਮਤੀ ਬਲਵਿੰਦਰ ਕੌਰ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਉਤਸ਼ਾਹ ਪੂਰਨ ਜਿਲ੍ਹਾ ਪੱਧਰੀ ਕੌਮਾਂਤਰੀ ਯੋਗ ਦਿਵਸ ਵਿੱਚ ਸ਼ਮੂਲੀਅਤ ਕੀਤੀ। ਮੰਚ ਤੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਯੋਗ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝਿਆ ਜਾਵੇ ਸਗੋਂ ਇਸਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ
 
 
 
ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਯੋਗ ਦਿਵਸ
ਸੰਗਰੂਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਯੋਗਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਿਆ। ਇਨ੍ਹਾਂ ਗਤੀਵਿਧੀਆਂ ਦੌਰਾਨ ਆਂਗਣਵਾੜੀ ਵਰਕਰਾਂ, ਹੈਲਪਰਾਂ, ਲਾਭਪਾਤਰੀ ਮਹਿਲਾਵਾਂ ਅਤੇ ਬੱਚਿਆਂ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਸ ਮੌਕੇ ਯੋਗ ਮਾਹਿਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਕਿਰਿਆਵਾਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਯੋਗ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਉੱਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਸਿਹਤ ਅਤੇ ਪੋਸ਼ਣ ਨਾਲ ਸਬੰਧਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫਲਤਾਪੂਰਵਕ ਮਨਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਮੌਕੇ ਯੋਗ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੰਦੇਸ਼ ਵੀ ਦਿੱਤਾ ਗਿਆ।
 
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ