ਲਹਿਰਾਗਾਗਾ : ਸੂਬੇ ਦੀ "ਆਪ" ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਭਾਈ ਕੀ ਪਿਸੋਰ, ਘੋੜੇਨਬ, ਰੋੜੇਵਾਲਾ, ਰਾਏਧੜਾਣਾ, ਸ਼ੇਰਗੜ੍ਹ, ਬਾਦਲਗੜ੍ਹ ,ਰਾਜਲਹੇੜੀ ਅਤੇ ਮੂਨਕ ਵਿਖੇ ਲੋਕਾਂ ਨਾਲ ਕੀਤੇ ਜਾ ਰਹੇ ਸੰਵਾਦ ਦੌਰਾਨ ਵੱਖ ਵਖ ਪਿੰਡਾਂ ਅੰਦਰ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦਿਆਂ ਮੰਤਰੀ ਗੋਇਲ ਤੋਂ ਅਸ਼ੀਰਵਾਦ ਲਿਆ, ਪਿੰਡਾਂ ਅੰਦਰ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਗਦਗਦ ਹੋਏ ਮੰਤਰੀ ਗੋਇਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ, ਜਿਸ ਦੇ ਚਲਦੇ ਉਹ ਹਲਕੇ ਅੰਦਰ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ, ਹਲਕੇ ਦੇ ਵਿਕਾਸ ਕੰਮਾਂ ਦੇ ਨਾਲ ਨਾਲ ਲੋਕਾਂ ਦੇ ਨਿੱਜੀ ਕੰਮਾਂ ਨੂੰ ਵੀ ਪਹਿਲ ਦੇ ਅਧਾਰ ਤੇ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਜਿਸ ਦੇ ਦੇ ਚਲਦੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਤੇ ਜਿੱਤ ਹਾਸਿਲ ਕਰੇਗੀ ਜਿਨਾਂ ਤੋਂ ਪ੍ਰਭਾਵਿਤ ਹੋ ਕੇ ਉਹ ਹਲਕੇ ਦੇ ਸਰਬ ਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ 2027 ਦੀਆਂ ਚੋਣਾਂ ਵਿੱਚ ਮੰਤ੍ਰੀ ਗੋਇਲ ਨੂੰ ਇਤਿਹਾਸਿਕ ਜਿੱਤ ਹਾਸਿਲ ਕਰਵਾਉਣਗੇ