Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸਮਾਪਤੀ

June 21, 2026 09:14 PM
Rozana Sehaj times
ਫਰੀਦਕੋਟ  : ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ 2026 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਪੰਜਾਬ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਉਕਤ ਟੂਰਨਾਮੈਂਟ ਦਾ ਉਦਘਾਟਨ ਤਾਜ ਪਬਲਿਕ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ। ਇਹ ਟੂਰਨਾਮੈਂਟ ਤਾਜ ਪਬਲਿਕ ਸਕੂਲ ਦੇ ਸ਼ਾਨਦਾਰ ਕ੍ਰਿਕਟ ਗਰਾਊਂਡ ਵਿੱਚ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 4 ਟੀਮਾਂ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤੀਆਂ। ਜਿਸ ਵਿੱਚ ਪਹਿਲਾ ਸੈਮੀਫਾਈਨਲ ਮੈਚ ਬਾਉਲੀ ਸਾਹਿਬ ਅਤੇ ਸਮਾਧ ਭਾਈ ਟੀਮਾਂ ਵਿਚਕਾਰ ਹੋਇਆ। ਇਸ ਮੈਚ ਵਿੱਚ ਬਾਉਲੀ ਸਾਹਿਬ ਦੀ ਟੀਮ ਨੇ 15 ਓਵਰ ਵਿੱਚ 125 ਸਕੋਰ ਦਾ ਟੀਚਾ ਦਿੱਤਾ। ਜਿਸ ਵਿੱਚ ਸਮਾਧ ਭਾਈ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੋਇਆ ਮੈਚ ਨੂੰ ਆਪਣੇ ਹੱਕ ਵਿੱਚ ਲੈ ਲਿਆ। ਦੂਜਾ ਸੈਮੀਫਾਈਨਲ ਮੈਚ ਕਿੰਦਰ ਬਲਾਸਟਰ ਅਤੇ ਰੋੜਾ ਵਾਲੀ ਟੀਮਾਂ ਵਿਚਕਾਰ ਕਰਵਾਇਆ ਗਿਆ। ਇਸ ਮੈਚ ਵਿੱਚ ਰੋੜਾ ਵਾਲੀ ਟੀਮ ਨੇ 131 ਸਕੋਰ ਦੀ ਟੀਚਾ ਰੱਖਿਆ ਸੀ ਪਰ ਕਿੰਦਰ ਬਲਾਸਟਰ ਫਰੀਦਕੋਟ ਦੀ ਟੀਮ ਇਸ ਸਕੋਰ ਨੂੰ ਪੂਰਾ ਨਾ ਕਰ ਸਕੀ ਜਿਸ ਦੇ ਸਿੱਟੇ ਵਜੋਂ ਇਹ ਮੈਚ ਰੋੜਾ ਵਾਲੀ ਟੀਮ ਦੇ ਹਿੱਸੇ ਵਿੱਚ ਹੋ ਗਿਆ। ਅਖੀਰ ਵਿੱਚ ਫਾਈਨਲ ਮੈਚ ਸਮਾਧ ਭਾਈ ਅਤੇ ਰੋੜਾ ਵਾਲੀ ਟੀਮ ਵਿਚਕਾਰ ਹੋਇਆ। ਰੋੜਾ ਵਾਲੀ ਟੀਮ ਨੇ 166 ਦਾ ਵਿਸ਼ਾਲ ਸਕੋਰ ਦੀ ਟਾਰਗਟ ਦਿੱਤਾ ਜਿਸ ਨੂੰ ਸਮਾਧ ਭਾਈ ਨੇ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕਰਕੇ ਇਸ ਫਾਈਨਲ ਮੈਚ ਨੂੰ ਆਪਣੇ ਕਬਜੇ ਵਿੱਚ ਲੈ ਲਿਆ। 

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ