Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ

June 21, 2026 09:19 PM
Rozana Sehaj times

ਬੰਗਾ  : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ, ਅੱਜ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਵੱਧ ਰਹੇ ਤਣਾਅ ਅਤੇ ਜੀਵਨ ਸ਼ੈਲੀ ਵਿੱਚ ਆ ਰਹੇ ਬਦਲਾਅ ਕਾਰਨ ਮਾਨਸਿਕ ਰੋਗਾਂ ਦਾ ਭਾਰੀ ਵਾਧਾ ਹੋ ਰਿਹਾ ਹੈ। ਇਸ ਲਈ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਹ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ। ਇਸ ਮੌਕੇ ਡਾ.ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਿਰ ਦਰਦ, ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਬੱਚਿਆਂ ਦੀ ਪੜ੍ਹਾਈ ਵਿੱਚ ਕਮਜ਼ੋਰੀ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਦਿੱਕਤਾਂ ਸਮੇਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਮੁਫਤ ਜਾਂਚ ਕੈਂਪ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹ ਜੀ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ ਐਨ ਐਸ., ਜੋਤੀ ਭਾਟੀਆ ਉ ਪੀ ਡੀ ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸੀ।
 
ਤਸਵੀਰ: ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਦਾ ਚੈੱਕਅੱਪ ਕਰਦੇ ਹੋਏ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ  
 
 

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ