ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਮਿਤੀ 21-06-2026 ਨੂੰ ਸਕੂਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।ਇਹ ਦਿਨ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਜੋ ਕਿ ਸਾਲ ਦਾ ਸਭ ਤੋਂ ਵੱਡਾ ਦਿਨ ਮੰਨਿਆ ਜਾਂਦਾ ਹੈ ।ਇਸ ਮੌਕੇ ਸਕੂਲ ਵਿੱਚ ਬੱਚਿਆਂ, ਅਧਿਆਪਕਾਂ, ਸਮੂਹ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਕਾਰ ਦੇ ਯੋਗ ਆਸਣ ਕਰਕੇ ਇਸ ਦਿਵਸ ਨੂੰ ਮਨਾਇਆ ਗਿਆ। ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪਰਦਮਨ ਸਿੰਘ ਵਿਰਕ, ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਜਾਣਕਾਰੀ ਦਿੰਦੀਆ ਆਪਣੀ ਜ਼ਿੰਦਗੀ ਵਿੱਚ ਹਰ ਰੋਜ਼ ਯੋਗ ਆਸਣ ਕਰਨ ਬਾਰੇ ਪ੍ਰੇਰਿਤ ਕੀਤਾ।