Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਗੁਰੂਦਵਾਰਾ ਇਸਰਹੇੜੀ ਵਿਖੇ ਬੀਬੀ ਜਸਮੀਤ ਕੌਰ ਛੀਨਾ ਨੂੰ ਕੀਤਾ ਸਨਮਾਨਿਤ

June 21, 2026 09:23 PM
Rozana Sehaj times
 
ਦੇਵੀਗੜ  : ਗੁਰੂਦਵਾਰਾ ਪਾਤਸਾਹੀ ਨੌਂਵੀ ਮਗਰ ਸਾਹਿਬ ਇਸਰਹੇੜੀ ਵਿਖੇ  ਸ਼ਹੀਦ ਸਤਨਾਮ ਸਿੰਘ ਛੀਨਾ ਦੀ ਪਤਨੀ ਬੀਬੀ ਜਸਮੀਤ ਕੌਰ ਛੀਨਾ ਨੂੰ ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਰਪੂਰ ਸਨਮਾਨ ਦਿੱਤਾ ਗਿਆ। ਬੀਬੀ ਜਸਮੀਤ ਕੌਰ ਛੀਨਾ  ਨਤਮਸਤਕ ਹੋਣ ਲਈ ਇਸ ਪਵਿਤਰ ਸਥਾਨ ਤੇ ਪਹੁੰਚੇ ਸਨ। ਇਸ ਮੌਕੇ ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਬੀਬੀ ਜਸਮੀਤ ਕੌਰ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਤਿਕਾਰ ਕੀਤਾ। ਬੀਬੀ ਜਸਮੀਤ ਕੌਰ ਨੇ ਇਸ ਸਨਮਾਨ ਲਈ ਗੁਰੂਦਵਾਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੇਰੇ ਪਤੀ ਸ਼ਹੀਦ ਸਤਨਾਮ ਸਿੰਘ ਛੀਨਾ ਨੇ ਆਪਣੀ ਜਾਨ ਦੇ ਕੇ ਧਰਮ ਅਤੇ ਇਨਸਾਨੀਅਤ ਲਈ ਲੜਾਈ ਲੜੀ ਸੀ। ਉਸ ਦੀ ਕੁਰਬਾਨੀ ਨੂੰ ਇਸ ਤਰ੍ਹਾਂ ਯਾਦ ਕੀਤਾ ਜਾਣਾ ਮੇਰੇ ਲਈ ਅਤੇ ਪੂਰੇ ਪਰਿਵਾਰ ਲਈ ਵੱਡੀ ਤਾਕਤ ਹੈ।” ਉਨ੍ਹਾਂ ਨੇ ਗੁਰੂ ਘਰ ਵਿਚ ਆ ਕੇ ਮਨ ਦੀ ਸ਼ਾਂਤੀ ਲੈਣ ਅਤੇ ਸੰਗਤ ਤੋਂ ਮਿਲੀ ਭਾਵਨਾਤਮਕ ਸਹਾਇਤਾ ਲਈ ਵੀ ਖੁਸ਼ੀ ਪ੍ਰਗਟ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਅਜਿਹੇ ਸਨਮਾਨ ਸਮਾਗਮ ਲਗਾਤਾਰ ਚੱਲਦੇ ਰਹਿਣੇ ਚਾਹੀਦੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਕੁਰਬਾਨੀਆਂ ਬਾਰੇ ਜਾਣਕਾਰੀ ਮਿਲਦੀ ਰਹੇ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ