Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਪਿੰਡ ਕੁਦਨੀ ਵਿਖੇ ਮੰਤਰੀ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ, ਮੰਤਰੀ ਗੋਇਲ ਨੇ ਦਿੱਤਾ ਅਸ਼ੀਰਵਾਦ

June 21, 2026 09:26 PM
Rozana Sehaj times

ਖਨੌਰੀ : 
ਆਪ ਸਰਕਾਰ ਦੀਆਂ ਲੋਕ ਪੱਖ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ "ਆਮ ਆਦਮੀ ਪਾਰਟੀ" ਵੱਲੋਂ "ਲੋਕ ਮਿਲਣੀ"ਪ੍ਰੋਗਰਾਮ ਦੇ ਤਹਿਤ ਜਨਤਾ ਨਾਲ ਸੰਵਾਦ ਕਰਨ ਦੀ ਚਲਾਈ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕੇ ਦੇ ਪਿੰਡ ਕੜੈਲ, ਹਾਂਡਾ, ਕੁਦਨੀ ਅਤੇ ਰਾਮਪੁਰ ਗੁਜਰਾਂ ਵਿੱਚ ਕੀਤੀ ਜਾ ਰਹੀ "ਲੋਕ ਮਿਲਣੀ" ਦੌਰਾਨ ਪਿੰਡ ਕੁਦਨੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਜਨ ਸਮਰਥਨ ਮਿਲਿਆ ਜਦੋਂ ਕੈਬਨਿਟ ਮੰਤਰੀ ਗੋਇਲ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਪਿੰਡ ਦੇ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਮੰਤਰੀ ਗੋਇਲ ਨੇ ਆਪਣਾ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹਰ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਵੱਖ-ਵੱਖ ਪਿੰਡਾਂ ਅੰਦਰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਸਰਕਾਰ ਦੀਆਂ ਲੋਕ ਪੱਖੀ ਅਤੇ ਹੋਰ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਤੇ ਲੋਕਾਂ ਨਾਲ ਸੰਵਾਦ ਕਰਦਿਆਂ ਉਹਨਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਨੂੰ ਵੀ ਸੁਣਿਆ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ ਤੇ ਸੂਬੇ ਦੇ ਵਿਕਾਸ ,ਖੁਸ਼ਹਾਲੀ ਅਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ ਪਰ ਦੂਜੇ ਪਾਸੇ ਵਿਰੋਧੀ ਪਾਰਟੀਆਂ ਵਾਲੇ ਲੋਕਾਂ ਨੂੰ ਧਰਮ ਅਤੇ ਜਾਤ ਤੇ ਨਾ ਤੇ ਲੜਾ ਕੇ ਸੱਤਾ ਵਿੱਚ ਆਉਣ ਦੇ ਸਪਨੇ ਦੇਖ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਵੋਟਰ ਵਿਰੋਧੀਆਂ ਦੇ ਸਪਨਿਆਂ ਨੂੰ ਪੂਰਾ ਨਹੀਂ ਹੋਣ ਦੇਣਗੇ , 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਹੋ ਜਾਣਗੀਆਂ। ਅਕਾਲੀ ਭਾਜਪਾ ਗੱਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਖੁਦਗਰਜ਼ੀ ਦਾ ਗਠਜੋੜ ਹੋਵੇਗਾ, ਇਹਨਾਂ ਪਾਰਟੀਆਂ ਨੂੰ ਪੰਜਾਬ ਦੇ ਭਲੇ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਅਕਾਲੀ ਭਾਜਪਾ ਤੇ ਕਾਂਗਰਸ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਦੇ ਪਾਪਾ ਦਾ ਘੜਾ ਭਰਿਆ ਪਿਐ ,ਪੰਜਾਬ ਦੇ ਲੋਕ ਕਦੇ ਵੀ ਇਹਨਾਂ ਪਾਰਟੀਆਂ ਨੂੰ ਸੱਤਾ ਨਹੀਂ ਸੌਂਪਣਗੇ। "ਆਪ" ਵੱਲੋਂ 2022 ਵਿਧਾਨ ਸਭਾ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਸੂਬੇ ਦੇ ਹਰ ਪਿੰਡ ਸ਼ਹਿਰ ਵਿੱਚ ਵਿਕਾਸ ਕੰਮ ਜੋਰਾਂ ਤੇ ਚੱਲ ਰਹੇ ਹਨ, ਜਿਨਾਂ ਤੋਂ ਪ੍ਰਭਾਵਿਤ ਹੋ ਕੇ ਸਮੁੱਚੇ ਪੰਜਾਬ ਅੰਦਰ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨਾਂ ਕਿਹਾ ਕਿ ਗੋਇਲ ਪਰਿਵਾਰ ਦੇ ਦਰਵਾਜ਼ੇ ਹਲਕੇ ਦੇ ਲੋਕਾਂ ਲਈ 24 ਘੰਟੇ ਖੁੱਲੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਸੋਹਣ ਲਾਲ, ਨਿਰਮਲ ਸਿੰਘ, ਗੁਰਮੀਤ ਸਿੰਘ, ਮਹਿੰਦਰ ਸਿੰਘ,ਮਨਪੀਤ ਸਿੰਘ, ਧੰਨਾਂ ਸਿੰਘ, ਮਨਪ੍ਰੀਤ ਮੰਨੂ,ਜਾਗਰ ਸਿੰਘ, ਗੁਲਾਬ ਸਿੰਘ,ਮਲਕੀਤ ਸਿੰਘ,ਅਮਨਜੋਤ ਸਿੰਘ,ਲਾਲੀ ਸਿੰਘ,ਧਰਮਿੰਦਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਮੰਤਰੀ ਗੋਇਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ। ਮੰਤਰੀ ਗੋਇਲ ਨੇ ਜੋ ਕੰਮ ਚਾਰ ਸਾਲਾਂ ਵਿੱਚ ਕੀਤੇ ਹਨ, ਵਿਰੋਧੀ ਪਾਰਟੀਆਂ ਦੇ ਆਗੂ 50 ਸਾਲਾਂ ਵਿੱਚ ਵੀ ਨਹੀਂ ਕਰ ਸਕੇ ਉਹਨਾਂ ਮੰਤਰੀ ਗੋਇਲ ਨੂੰ ਵਿਸ਼ਵਾਸ਼ ਦਵਾਇਆ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ