Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਬਰ੍ਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਭਲਕੇ

June 21, 2026 09:56 PM
Rozana Sehaj times

ਮੋਰਿੰਡਾ :
ਪ੍ਰਾਚੀਨ ਉਦਾਸੀਨ ਡੇਰਾ ਗੁਫ਼ਾਸਰ ਸਾਹਿਬ, ਰੋੜੇਵਾਲ (ਰੋੜਗੜ੍ਹ), ਪਟਿਆਲਾ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ। ਇਹ ਸਮਾਗਮ 22, 23 ਅਤੇ 24 ਜੂਨ ਨੂੰ ਹੋਵੇਗਾ, ਜਿਸ ਵਿੱਚ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਤਿੰਨ ਦਿਨ ਧਾਰਮਿਕ ਪ੍ਰੋਗਰਾਮ ਚੱਲਣਗੇ। ਡੇਰਾ ਮੁਖੀ ਸ਼੍ਰੀ ਮਾਨ ਸੰਤ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ 'ਤੇ ਵਿਸ਼ੇਸ਼ ਕੀਰਤਨ, ਕਥਾ-ਵਿਚਾਰ ਅਤੇ ਗੁਰਬਾਣੀ ਦੇ ਪਾਠ ਹੋਣਗੇ। 25 ਜੂਨ ਨੂੰ ਸੰਗਤਾਂ ਲਈ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ ਉਹਨਾਂ ਨੇ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ। ਤਿੰਨੇ ਦਿਨ ਗੁਰ ਕਾ ਲੰਗਰ ਵੀ ਅਟੁੱਟ ਵਰਤੇ ਗਾਂ ਇਸ ਮੌਕੇ ਸਮੂਹ ਜਥੇਦਾਰ ਸੰਤ ਖਾਲਸਾ ਦਲ, ਸਾਧ ਸੰਗਤ ਅਤੇ ਇਲਾਕਾ ਨਿਵਾਸੀ ਵੀ ਸ਼ਾਮਲ ਹੋਣਗੇ।
 
 
 
 
 
 
 
 
 
 
 

Have something to say? Post your comment