Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਯੋਗਾ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ, ਸ਼ਸਤਰ ਚਲਾਉਣ 'ਚ ਮਾਹਰ ਹੋਵੇ ਹਰ ਸਿੱਖ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

June 21, 2026 09:58 PM
Rozana Sehaj times
 
ਅੰਮ੍ਰਿਤਸਰ  : ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਿੰਦੂਆਂ ਦੇ ਯੋਗਾਂ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ ਹੈ, ਸਿੱਖਾਂ ਨੂੰ ਇਸ ਦਿਨ ਕੌਮਾਂਤਰੀ ਗਤਕਾ ਦਿਹਾੜਾ ਹੀ ਮਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਭਾਰਤ ਭਰ ਵਿੱਚ ਸਿੱਖਾਂ ਉੱਤੇ ਹਮਲੇ ਹੋ ਰਹੇ ਹਨ ਜਿਸ ਦੇ ਮੁਕਾਬਲੇ ਲਈ ਹਰ ਸਿੱਖ ਨੂੰ ਸ਼ਸਤਰਧਾਰੀ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖ ਧਰਮ ’ਚ ਭਗਤੀ-ਸ਼ਕਤੀ, ਬਾਣੀ-ਬਾਣਾ, ਦੇਗ-ਤੇਗ, ਸੰਤ-ਸਿਪਾਹੀ ਅਤੇ ਸ਼ਸਤਰ ਤੇ ਸ਼ਾਸਤਰ ਦਾ ਵਿਧਾਨ ਗੁਰੂ ਪਾਤਸ਼ਾਹ ਨੇ ਬਖ਼ਸ਼ਿਆ ਹੈ। ਸਾਡੀ ਕੌਮ ਦਾ ਜਨਮ ਹੀ ਖੰਡੇ ਦੀ ਧਾਰ 'ਚੋਂ ਹੋਇਆ ਹੈ। ਛੇਵੇਂ ਪਾਤਸ਼ਾਹ ਜੀ ਇੱਕ ਦੀ ਥਾਂ ਦੋ ਕਿਰਪਾਨਾਂ ਪਹਿਨਦੇ ਸਨ, ਸੱਤਵੇਂ ਪਾਤਸ਼ਾਹ ਜੀ ਵੀ 2200 ਘੋੜ ਸਵਾਰ ਹਥਿਆਰਬੰਦ ਫ਼ੌਜਾਂ ਰੱਖਦੇ ਸਨ। ਨੌਵੇਂ ਪਾਤਸ਼ਾਹ ਜੀ ਨੇ ਕਰਤਾਰਪੁਰ ਦੀ ਜੰਗ ’ਚ ਤੇਗ ਦੇ ਜੌਹਰ ਵਿਖਾਉਂਦਿਆਂ ਦੁਸ਼ਮਣਾਂ ਦੇ ਆਹੂ ਲਾਹੇ, ਦਸਵੇਂ ਪਾਤਸ਼ਾਹ ਜੀ ਦਾ ਸਾਰਾ ਇਤਿਹਾਸ ਹੀ ਜੰਗਾਂ-ਯੁੱਧਾਂ ਨਾਲ਼ ਭਰਿਆ ਪਿਆ ਹੈ ਤੇ ਗੁਰੂ ਪਾਤਸ਼ਾਹ ਜੀ ਨੇ ਹਰ ਸਿੱਖ ਨੂੰ ਵਧੀਆ ਤੋਂ ਵਧੀਆ ਹਥਿਆਰ ਰੱਖਣ ਦਾ ਹੁਕਮ ਕੀਤਾ ਤੇ ਹਰ ਸਮੇਂ ਕਿਰਪਾਨ ਧਾਰਨ ਕਰਵਾ ਦਿੱਤੀ ਤਾਂ ਜੋ ਸਿੱਖ ਕਦੇ ਵੀ ਸ਼ਸਤਰਾਂ ਤੋਂ ਹੀਣਾ ਨਾ ਰਹੇ। ਹਥਿਆਰਾਂ ਨਾਲ਼ ਹੀ ਸਿੱਖਾਂ ਨੇ ਦੋ ਵਾਰ ਖ਼ਾਲਸਾ ਰਾਜ ਸਿਰਜਿਆ, ਜੰਗਾਂ ਕੀਤੀਆਂ, ਦੁਸ਼ਮਣਾਂ ਨੂੰ ਸੋਧਿਆ, ਸਿੱਖ ਇਤਿਹਾਸ ਦਾ ਹਰ ਪੰਨਾ ਸ਼ਸਤਰਾਂ ਤੇ ਖ਼ੂਨ ਨਾਲ਼ ਲਥ-ਪਥ ਹੈ। ਇਹ ਸ਼ਸਤਰ ਸਿੱਖਾਂ ਅਤੇ ਪੰਜਾਬ ਦਾ ਸੱਭਿਆਚਾਰ ਹੈ। ਗੂਗਲ ਜਾਂ ਅਜਾਇਬ ਘਰਾਂ ’ਚ ਪੁਰਾਣੀਆਂ ਤਸਵੀਰਾਂ ਜਾਂ ਪੇਂਟਿੰਗਾਂ ਵੇਖ ਲਵੋ ਹਰ ਸਿੱਖ ਅਤੇ ਪੰਜਾਬੀ ਕੋਲ਼ ਹਥਿਆਰ ਹੁੰਦੇ ਸਨ। ਸ਼ਸਤਰ ਸਾਡੇ ਪੀਰ ਹਨ :- “ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ॥ ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ॥” ਸਿੱਖ ਦੇ ਸ਼ਸਤਰ ਮਜ਼ਲੂਮ ਦੀ ਰੱਖਿਆ ਤੇ ਜਰਵਾਣੇ ਦੀ ਭੱਖਿਆ ਲਈ ਹਨ। ਰਹਿਤਨਾਮਿਆਂ ’ਚ ਬਚਨ ਹਨ :- “ਸ਼ਸਤਰ ਵਿੱਦਿਆ ਸਿੱਖੀ ਨਾ ਹੀ, ਨਾ ਤੁਰੰਗ ਦੀ ਅਸਵਾਰੀ। ਸਿੱਖੀ ਦਾ ਨਾ ਰਹਿਤ ਕਮਾਈ, ਤਨਖਾਹੀ ਹੈ ਭਾਰੀ।” ਅੱਜ ਜਿਹੜਾ ਵੀ ਬੰਦਾ, ਜਿਸ ਵੀ ਮਰਜ਼ੀ ਆਧਾਰ ਉੱਤੇ ਸਿੱਖਾਂ ਨੂੰ ਆਤਮ-ਰੱਖਿਆ ਲਈ ਸ਼ਸਤਰ ਰੱਖਣ ਦੇ ਖ਼ਿਲਾਫ਼ ਹੈ, ਓਹ ਸਿੱਖਾਂ ਦੀ ਨਸਲਕੁਸ਼ੀ ਦਾ ਸਮਰਥਕ ਹੈ। ਜੇ ਸਿੱਖਾਂ ਨੇ ਇਹਨਾਂ ਦੁਸ਼ਮਣਾਂ ਨੂੰ ਨਾ ਪਛਾਣਿਆ ਤਾਂ ਬੜੀ ਮਹਿੰਗੀ ਕੀਮਤ ਤਾਰਨੀ ਪਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ