Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ

June 21, 2026 10:02 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਅੱਜ ਇਥੇ ਬਾਰਾਦਰੀ ਗਾਰਡਨ ਦੇ ਕੈਂਪਸ ਵਿਖੇ ਜ਼ਿਲ੍ਹਾ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਭਾਗ ਦੇ ਮਾਹਿਰਾਂ ਵੱਲੋਂ ਸੈਂਕੜੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਣਾਂ ਦੀ ਸਿਖ਼ਲਾਈ ਦਿੱਤੀ ਗਈ। ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਨੇ ਇਸ ਮੌਕੇ ਯੋਗ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਿਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਉਨ੍ਹਾਂ ਲੋਕਾਂ ਨੂੰ ਫਿੱਟ ਰਹਿਣ ਅਤੇ ਖੁਸ਼ਹਾਲ ਜੀਵਨ ਲਈ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਯੋਗ ਦੇ ਮਾਹਿਰਾਂ ਦੀ ਇਕ ਟੀਮ ਵੱਲੋਂ ਭਾਗੀਦਾਰਾਂ ਨੂੰ ਯੋਗ ਆਸਣ ਕਰਵਾਏ ਗਏ। ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਯੋਗ ਨਾਲ ਜੋੜਨ ਲਈ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਦੀ ਸਿਖ਼ਲਾਈ ਉਨ੍ਹਾਂ ਦੇ ਘਰਾਂ ਨੇੜੇ ਹੀ ਕਲਾਸ ਲਗਾ ਕੇ ਦਿੱਤੀ ਜਾ ਰਹੀ ਹੈ। ਇਸ ਨਿਵੇਕਲੀ ਪਹਿਲ ਸਦਕਾ ਵੱਡੀ ਗਿਣਤੀ ਵਿੱਚ ਲੋਕ ਯੋਗ ਨੂੰ ਅਪਣਾ ਕੇ ਸ਼ਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਵੱਧ ਰਹੇ ਹਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ