Sunday, November 02, 2025

Chandigarh

ਕੇਜਰੀਵਾਲ ਨੇ ਦਿਤਾ ਸਪੱਸ਼ਟੀਕਰਨ : ਮੌਜੂਦਾ ਸਾਰੀਆਂ ਬਿਜਲੀ ਯੋਜਨਾਵਾਂ ਜਾਰੀ ਰਹਿਣਗੀਆਂ

June 29, 2021 07:36 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਰਾਸਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਦਲਾਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਫਹਿਮੀਆਂ ਬਾਰੇ ਸਪਸਟ ਕੀਤਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਬਿਜਲੀ ਯੋਜਨਾਵਾਂ ਜਾਰੀ ਰਹਿਣਗੀਆਂ, ਸਗੋਂ ਇਸ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ 300 ਯਨਿਟਾਂ ਮੁਫਤ ਮਿਲਣਗੀਆਂ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅੱਜ 27 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 22 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡੀ.ਸੀ.

 

ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੇ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ 'ਤੇ ਸੂਬੇ ਦੇ ਘਰੇਲੂ ਬਿਜਲੀ ਉਪਭੋਗਤਾਵਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਲਾਭਪਾਤਰੀਆਂ ਜਿਵੇਂ ਐਸ.ਸੀ, ਬੀ.ਸੀ, ਬੀਪੀ ਐਲ ਪਰਿਵਾਰ ਅਤੇ ਆਜਾਦੀ ਘੁਲਾਟੀਏ ਆਦਿ ਨੂੰ ਹਰੇਕ ਮਹੀਨੇ 200 ਯੂਨਿਟ ਬਿਜਲੀ ਮੁਫਤ ਦੀ ਸਹੂਲਤ ਮਿਲ ਰਹੀ ਹੈ, ਇਨ੍ਹਾਂ ਸਾਰੇ ਲਾਭਪਾਤਰੀਆਂ ਨੂੰ ਹੁਣ 300 ਯੂਨਿਟ ਬਿਜਲੀ ਮੁਫਤ ਮਿਲੇਗੀ, ਕੇਵਲ 300 ਯੂਨਿਟ ਤੋਂ ਜਅਿਾਦਾ ਦਾ ਹੀ ਬਿਲ ਲਿਆ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦਖਣੀ ਅਫ਼ਰੀਕਾ ਵਿਚ ਔਰਤਾਂ ਵੀ ਕਰ ਸਕਣਗੀਆਂ ਕਈ ਵਿਆਹ, ਤਜਵੀਜ਼ ’ਤੇ ਵਿਚਾਰਾਂ

 

ਇਸ ਤਰ੍ਹਾਂ ਜੇ ਕੋਈ ਲਾਭਪਾਤਰੀ ਇੱਕ ਮਹੀਨੇ ਵਿੱਚ 350 ਯੂਨਿਟਾਂ ਦੀ ਵਰਤੋਂ ਕਰਦਾ ਹੈ ਤਾਂ ਉਸ ਤੋਂ ਕੇਵਲ ਵਾਧੂ 50 ਯੂਨਿਟਾਂ ਦਾ ਹੀ ਬਿੱਲ ਵਸੂਲ ਕੀਤਾ ਜਾਵੇਗਾ। ਲਾਭਪਾਤਰੀ ਲਈ ਪਹਿਲੀਆਂ 300 ਯੂਨਿਟਾਂ ਪੂਰੀ ਤਰ੍ਹਾਂ ਮੁਫਤ ਹਨ।
ਜਦੋਂ ਕਿ ਹੋਰ ਲਾਭਪਤਾਰੀਆਂ, ਜਿਨ੍ਹਾਂ ਨੂੰ ਮੌਜੂਦਾ ਸਮੇਂ ਵਿੱਚ ਕੋਈ ਬਿਜਲੀ ਮੁਆਫੀ ਦਾ ਲਾਭ ਨਹੀਂ ਮਿਲਦਾ ਉਨ੍ਹਾਂ ਨੂੰ ਵੀ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਮਿਲੇਗੀ, ਪਰ ਜੇ ਇਸ ਸ੍ਰੇਣੀ ਦਾ ਲਾਭਪਾਤਰੀ ਪ੍ਰਤੀ ਮਹੀਨਾ 300 ਯੂਨਿਟ ਤੋਂ ਜਅਿਾਦਾ ਬਿਜਲੀ ਦੀ ਵਰਤੋਂ ਕਰਦਾ ਹੈ ਤਾਂ ਉਸ ਤੋਂ ਪੂਰੀ ਖਪਤ ਦਾ ਬਿੱਲ ਭਾਵ 350 ਯੂਨਿਟਾਂ ਦੀ ਰਕਮ ਵਸੂਲੀ ਜਾਵੇਗੀ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ