ਖਰੜ : ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਆਰਿਆ ਸਮਾਜ ਖਰੜ ਵੱਲੋਂ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ, ਲਾਂਡਰਾਂ ਰੋਡ ਖਰੜ ਵਿਖੇ ਲਈ ਯੋਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਟਾਫ, ਵਿਦਿਆਰਥੀਆਂ ਅਤੇ ਸਹਿਰ ਨਿਵਾਸੀਆਂ ਤੇ ਨੌਜਵਾਨਾਂ ਨੇ ਭਾਗ ਲਿਆ। ਦਾਨਵੀਰ ਫਾਊਂਡੇਸ਼ਨ ਖਰੜ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਸਮਾਗਮ ਵਿਚ ਪੌਦੇ ਵੀ ਵੰਡੇ ਗਏ ਕਿਉਕਿ ਰੁੱਖ ਲਗਾਉਣਾ ਅਤੇ ਵਾਤਾਵਰਣ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਸਮਾਗਮ ਦੌਰਾਨ ਹਾਜ਼ਰ ਸ਼ਖਸੀਅਤਾਂ ਨੇ ਲੋਕਾਂ ਨੂੰ ਯੋਗ ਅਪਣਾਉਣ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋਣ ਅਤੇ ਵਾਤਾਵਰਣ ਸੰਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਖਰੜ ਦੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਫਾੳਡੇਸ਼ਨ ਦੀ ਪੂਰੀ ਟੀਮ ਦਾ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੌਦੇ ਵੰਡ ਸਮਾਰੋਹ ਕਰਵਾਉਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਯੋਗ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਪਰਮਿੰਦਰ ਸਿੰਘ ਲੌਂਗੀਆ, ਵਿਕਾਸ ਗਰਗ, ਜਵਿਨ ਗੁਪਤਾ, ਆਕਾਸ਼ ਮਿੱਤਲ, ਕੈਸ਼ੀਅਰ ਅੰਕਿਤ ਗੋਇਲ, ਪਰਵੀਨ ਸ਼ਰਮਾ, ਆਰਿਆਨ ਸ਼ਰਮਾ, ਰਿੰਕੂ ਸੈਣੀ, ਪ੍ਰੇਮ ਪ੍ਰਕਾਸ਼ ਸ਼ਰਮਾ ਅਤੇ ਸਪਨਾ ਸ਼ਰਮਾ ਹਾਜ਼ਰ ਸਨ।