ਖਰੜ : ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਦੇ ਕੇਂਦਰੀ ਸੰਚਾਰ ਬਿਊਰੋ ਨਾਦੇੜ੍ਹ ਵਲੋਂ ਨਾਦੇੜ੍ਹ ਵਿਖੇ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਵਿਚ ਸੰਬਧਿਤ ਵਿਭਾਗ, ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜ਼ੂਰ ਸਾਹਿਬ ਨਾਦੇੜ੍ਹ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ। ਇਸ ਸਮਾਗਮ ਵਿਚ ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜ਼ੂਰ ਸਾਹਿਬ ਨਾਦੇੜ੍ਹ ਦੇ ਮੁੱਖੀ ਪੰਦਰੀਨਾਥੇ ਬੋਕਾਰੇ ਨੇ ਵਿਸੇਸ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦਸਿਆ ਕਿ ਇਸ ਸਮਾਗਮ ਵਿਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਫਾਊਡੇਸ਼ਨ ਦੇ ਅਹੁੱਦੇਦਾਰਾਂ ਤੇ ਵਰਕਰਾਂ ਨੂੰ ਭਾਗ ਲਿਆ ਅਤੇ ਯੋਗ ਕਰਿਆ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਅਸੀ ਆਪਣੀ ਸਿਹਤ ਨੂੰ ਹਮੇਸਾ ਤੰਦਰੁਸਤੀ ਰੱਖ ਸਕਦੇ ਹਾਂ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਉਨ੍ਹਾਂ ਦੀ ਇਸ ਸਮਾਗਮ ਵਿਚ ਸ਼ਮੂਲੀਅਤ ਕਰਵਾਈ।