Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੰਗਤਾਂ ਦੀ ਸਹੂਲਤ ਅਤੇ ਗੁਰਮਤਿ ਪ੍ਰਚਾਰ ਦਾ ਕੇਂਦਰ ਬਣੇਗਾ ਗੁਰਦੁਆਰਾ ਸੰਤ ਸਾਗਰ ਗੈਂਡੀ ਖਾਤਾ : ਬਾਬਾ ਸੁਖਵਿੰਦਰ ਸਿੰਘ

June 21, 2026 10:23 PM
Rozana Sehaj times
ਅੰਮ੍ਰਿਤਸਰ : ਹਰਿਦੁਆਰ ਤੋਂ ਲਗਭਗ 21 ਕਿਲੋਮੀਟਰ ਨਜੀਬਾਬਾਦ ਰੋਡ 'ਤੇ ਗੈਂਡੀ ਖਾਤਾ ਵਿਖੇ ਸਥਿਤ ਪਾਵਨ ਅਸਥਾਨ ਗੁਰਦੁਆਰਾ ਸੰਤ ਸਾਗਰ ਦੀ ਬਣ ਰਹੀ ਨਵੀਂ ਸੁੰਦਰ ਇਮਾਰਤ ਦੀ ਦੂਸਰੀ ਮੰਜ਼ਿਲ ਦਾ ਅੱਜ ਲੈਂਟਰ ਪਾਇਆ ਗਿਆ। ਅਰਦਾਸ ਉਪਰੰਤ ਲੈਂਟਰ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ.ਬਾਵਾ ਸਿੰਘ ਗੁਮਾਨਪੁਰਾ, ਮਹੰਤ ਜਗਜੀਤ ਸਿੰਘ ਜੀ ਸੰਤਪੁਰਾ, ਬਾਬਾ ਜੱਗਾ ਸਿੰਘ, ਬਾਬਾ ਜੁਝਾਰ ਸਿੰਘ ਸੈਦੋ ਲੈਹਲ, ਬਾਬਾ ਸੋਹਨ ਸਿੰਘ, ਬਾਬਾ ਪਰਮਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ, ਸੈਕਟਰੀ ਹਰਪਾਲ ਸਿੰਘ, ਮੈਬਰਾਂਨ ਅਮਰਜੀਤ ਸਿੰਘ, ਜਗਪਾਲ ਸਿੰਘ ਗਰੇਵਾਲ ਤੇ ਚੈਂਚਲ ਸਿੰਘ, ਕਰਮਜੀਤ ਸਿੰਘ ਖਹਿਰਾ ਖੈਰਾ ਢਾਬਾ, ਬਾਬਾ ਅਵਤਾਰ ਸਿੰਘ, ਬਾਬਾ ਹਰੀ ਸਿੰਘ ਤੇ ਬਾਬਾ ਰਤਨ ਸਿੰਘ ਨੇ ਕੰਕਰੀਟ ਦੇ ਪਹਿਲੇ ਬਾਲਟੇ ਪਾ ਕੇ ਕੀਤੀ ਇਸ ਮਹਾਨ ਕਾਰ ਸੇਵਾ ਦੀ ਸਮੁੱਚੀ ਜ਼ਿੰਮੇਵਾਰੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਨਿਸ਼ਕਾਮ ਭਾਵਨਾ ਨਾਲ ਨਿਭਾਈ ਜਾ ਰਹੀ ਹੈ। ਦੂਸਰੀ ਮੰਜ਼ਿਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ, ਜਿੱਥੇ ਨਿੱਤ ਦੀ ਮਰਿਆਦਾ ਤੋਂ ਇਲਾਵਾ ਸੰਗਤਾਂ ਅਨੰਦਮਈ ਮਾਹੌਲ ਵਿੱਚ ਕੀਰਤਨ ਸਰਵਣ ਕਰ ਸਕਣਗੀਆਂ। ਉਨਾਂ ਦੱਸਿਆ ਕਿ ਇਸ ਇਮਾਰਤ ਦੇ ਗਰਾਊਂਡ ਫਲੋਰ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ ਇਥੇ ਰਸਦਾਂ ਦੀ ਸਟੋਰੇਜ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਅਨੰਦ ਕਾਰਜ, ਅੰਤਿਮ ਅਰਦਾਸਾਂ ਅਤੇ ਹੋਰ ਖੁਸ਼ੀ-ਗ਼ਮੀ ਦੇ ਸਮਾਗਮਾਂ ਵੀ ਕਰ ਸਕਣ। ਇਸ ਦੇ ਨਾਲ ਹੀ ਵੱਡੀ ਪਾਰਕਿੰਗ ਦੀ ਵਿਵਸਥਾ ਕੀਤੀ ਜਾ ਰਹੀ ਹੈ ਜਿਸ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਹੋ ਰਹੀ ਇਹ ਸੁੰਦਰ ਇਮਾਰਤ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰਮਤਿ, ਸੇਵਾ, ਸਿਮਰਨ ਅਤੇ ਨਾਮ ਬਾਣੀ ਨਾਲ ਜੁੜਨ ਦਾ ਕੇਂਦਰ ਬਣੇਗੀ। ਇਸ ਮੌਕੇ ਬਲਜਿੰਦਰ ਸਿੰਘ ਕਿੱਟੂ, ਚਰਨ ਸਿੰਘ ਕੱਕਾ ਕਡਿਆਲਾ, ਮਾਲਕ ਸਿੰਘ ਸੰਧੂ, ਗੁਰਜੀਤ ਸਿੰਘ ਰੰਧਾਵਾ,ਜਗਦੀਪ ਸਿੰਘ ਨਾਗ ਕਲਾਂ , ਮਨਜੀਤ ਸਿੰਘ ਝਬਾਲ ,ਇੰਜੀ. ਇੰਦਰਬੀਰ ਸਿੰਘ ਵਾਲੀਆ, ਇੰਜੀ.ਇੰਦਰਜੀਤ ਸਿੰਘ, ਇੰਜੀ.ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ ਜੀ (ਪ੍ਰੇਮਪੁਰੀ), ਬਾਬਾ ਜੁਗਰਾਜ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਯਾਦਵਿੰਦਰ ਸਿੰਘ , ਨਿਸ਼ਾਨ ਸਿੰਘ, ਰਸਾਲ ਸਿੰਘ , ਗੁਰਜੰਟ ਸਿੰਘ , ਦਵਿੰਦਰ ਸਿੰਘ, ਰੋਬਨ ਸਿੰਘ, ਅਨਮੋਲ ਸਿੰਘ , ਰਾਜਨ ਸਿੰਘ, ਅੰਗਰੇਜ਼ ਸਿੰਘ, ਪ੍ਰਧਾਨ ਕਾਲਾ ਸਿੰਘ,ਭਾਈ ਜਸਵੰਤ ਸਿੰਘ, ਬਾਬਾ ਮਨਜ਼ੂਰ ਸਿੰਘ, ਬਬਲਜਿੰਦਰ ਸਿੰਘ ,ਜਗਮੋਹਣ ਸਿੰਘ ,ਅੰਮ੍ਰਿਤਪਾਲ ਸਿੰਘ, ਗਗਨਦੀਪ ਸਿੰਘ,ਸੁਖਦੇਵ ਸਿੰਘ, ਗੁਰਜੰਟ ਸਿੰਘ ਕਟੇਵੜ ,ਹਰਪ੍ਰੀਤ ਸਿੰਘ, ਗੁਰਦੇਵ ਸਿੰਘ ,ਬਲਬੀਰ ਸਿੰਘ, ਕਰਮਜੀਤ ਸਿੰਘ , ਰੰਜਨਦੀਪ ਸਿੰਘ ਤੇ ਬਲਰਾਜ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼