Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੱਲਸ ਪੋਲੀਓ ਰਾਊਂਡ ਦੀ ਸਫਲਤਾ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

June 22, 2026 06:19 PM
Rozana Sehaj times

ਅੰਮ੍ਰਿਤਸਰ : ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਰੈਵਨਿਊ ਅਫ਼ਸਰ ਸ੍ਰੀ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਲਸ ਪੋਲੀਓ ਰਾਊਂਡ 28, 29 ਅਤੇ 30 ਜੂਨ 2026 ਨੂੰ ਜ਼ਿਲ੍ਹੇ ਭਰ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ ਸਬੰਧਤ ਵਿਭਾਗਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰੀਸ਼ਦ, ਮੈਡੀਕਲ ਵਿਭਾਗ, ਆਈ.ਸੀ.ਡੀ.ਐਸ., ਬਿਜਲੀ ਵਿਭਾਗ, ਸਿੱਖਿਆ ਵਿਭਾਗ, ਨਰਸਿੰਗ ਕਾਲਜਾਂ, ਆਈ.ਐਮ.ਏ., ਪੰਚਾਇਤੀ ਰਾਜ, ਪੰਜਾਬ ਰੋਡਵੇਜ਼ ਅਤੇ ਪੁਲਿਸ ਵਿਭਾਗ ਸਮੇਤ ਹੋਰ ਵਿਭਾਗ ਭਾਗੀਦਾਰੀ ਨਿਭਾਉਣਗੇ। ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਲਈ ਸਮੇਂ-ਸਮੇਂ 'ਤੇ ਪੱਲਸ ਪੋਲੀਓ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਸਿਰਫ਼ ਸਿਹਤ ਵਿਭਾਗ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਅਤੇ ਹੋਰ ਵਿਭਾਗਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸ਼ਹਿਰੀ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਲਗਭਗ 2,87,498 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ 1,193 ਬੂਥ ਸਥਾਪਿਤ ਕੀਤੇ ਜਾਣਗੇ ਅਤੇ 2,386 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ, ਜਦਕਿ 255 ਸੁਪਰਵਾਈਜ਼ਰਾਂ ਵੱਲੋਂ ਪੂਰੀ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਬੀ.ਸੀ.ਜੀ. ਅਫ਼ਸਰ ਡਾ. ਮਨਮੀਤ ਕੌਰ, ਡਾ. ਵਨੀਤ ਕੌਰ, ਜ਼ਿਲ੍ਹਾ ਐਮ.ਈ.ਆਈ.ਓ. ਸ੍ਰੀ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸ਼ਹਿਰੀ ਮੈਡੀਕਲ ਅਫ਼ਸਰ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ