Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੇਜ਼

June 22, 2026 06:25 PM
Rozana Sehaj times

ਅੰਮ੍ਰਿਤਸਰ : ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿਖੇ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਕੀਤੀ ਗਈ। ਇਸ ਮੁਹਿੰਮ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਸਰਗਰਮ ਭੂਮਿਕਾ ਨਿਭਾਈ। ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉੱਪਰ ਗੈਰ-ਕਾਨੂੰਨੀ ਤੌਰ ’ਤੇ ਲੱਗੀਆਂ ਫਲਾਂ ਦੀਆਂ ਰੇਹੜੀਆਂ ਅਤੇ ਹੋਰ ਅਸਥਾਈ ਕਬਜ਼ਿਆਂ ਨੂੰ ਹਟਾਇਆ ਗਿਆ। ਇਨ੍ਹਾਂ ਕਬਜ਼ਿਆਂ ਕਾਰਨ ਟ੍ਰੈਫਿਕ ਵਿੱਚ ਰੁਕਾਵਟ ਪੈਦਾ ਹੋ ਰਹੀ ਸੀ ਅਤੇ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਸ਼ੇਸ਼ ਤੌਰ ’ਤੇ ਉਨ੍ਹਾਂ ਫਲ ਰੇਹੜੀ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਜੋ ਜਨਤਕ ਥਾਵਾਂ ’ਤੇ ਫਲਾਂ ਦਾ ਕਚਰਾ ਅਤੇ ਪੈਕਿੰਗ ਸਮੱਗਰੀ ਸੁੱਟ ਕੇ ਗੰਦਗੀ ਫੈਲਾ ਰਹੇ ਸਨ ਅਤੇ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਸਨ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਅਜਿਹੇ ਕਬਜ਼ਿਆਂ ਨੂੰ ਤੁਰੰਤ ਹਟਾਇਆ ਗਿਆ ਅਤੇ ਸਬੰਧਤ ਵਿਅਕਤੀਆਂ ਨੂੰ ਚੇਤਾਵਨੀ ਵੀ ਦਿੱਤੀ ਗਈ। ਨਗਰ ਨਿਗਮ ਨੇ ਸਾਰੇ ਰੇਹੜੀ ਚਾਲਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਨਤਕ ਥਾਵਾਂ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ, ਗੰਦਗੀ ਫੈਲਾਉਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਹੁਕਮ ਸਿੰਘ ਰੋਡ ’ਤੇ ਕਿਸੇ ਵੀ ਤਰ੍ਹਾਂ ਦਾ ਅਤਿਕਰਮਣ ਜਾਂ ਰੇਹੜੀ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸੜਕ ਨੂੰ “ਜ਼ੀਰੋ ਟੋਲਰੈਂਸ ਜ਼ੋਨ” ਵਜੋਂ ਲਾਗੂ ਕੀਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਿਗਮ ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ੇ ਮੁਕਤ ਅਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਗਮ ਦਾ ਸਹਿਯੋਗ ਕਰਨ ਅਤੇ ਕੇਵਲ ਨਿਰਧਾਰਤ ਥਾਵਾਂ ’ਤੇ ਹੀ ਆਪਣਾ ਕਾਰੋਬਾਰ ਕਰਨ। ਸਕੱਤਰ-ਕਮ-ਐਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਨੇ ਕਿਹਾ ਕਿ ਜਨਤਕ ਸ਼ਿਕਾਇਤਾਂ ਅਤੇ ਮੌਕੇ ’ਤੇ ਕੀਤੇ ਨਿਰੀਖਣ ਦੇ ਆਧਾਰ ’ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ