Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

June 22, 2026 06:28 PM
Rozana Sehaj times

ਅੰਮ੍ਰਿਤਸਰ : ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 11 ਵਿਧਾਨ ਸਭਾ ਹਲਕੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 11 ਵਿਧਾਨ ਸਭਾ ਹਲਕਿਆਂ ਵਿੱਚ 1973071 ਵੋਟਰ ਹਨ ਜਿਨ੍ਹਾਂ ਵਿੱਚੋਂ 1749155 (88.65 ਫ਼ੀਸਦੀ) ਵੋਟਰਾਂ ਦੀ ਮੈਪਿੰਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀ ਫੀਲਡ ਮਸ਼ੀਨਰੀ ਦੀਆਂ ਤਿਆਰੀਆਂ ਅਤੇ ਲਾਗੂਕਰਨ ਪ੍ਰੋਟੋਕੋਲ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਾਰੇ ਅਮਲੇ ਨੂੰ ਇਹ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚ ਦਰਜ ਕਰਨ ਤੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਐਂਟਰੀ ਸ਼ਾਮਲ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਵੋਟਰ ਜਾਗਰੂਕਤਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਗਣਨਾ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਪੂਰਾ ਸਹਿਯੋਗ ਦੇਣ ਅਤੇ ਸਹੀ ਤੇ ਸਟੀਕ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ