Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

24 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

June 22, 2026 06:42 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 24 ਜੂਨ 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਨੇੜੇ ਸੁਵਿਧਾ ਕੇਂਦਰ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਡੀ-ਮਾਰਟ ਅੰਮ੍ਰਿਤਸਰ, ਟਾਟਾ ਏ.ਆਈ.ਏ. ਲਾਈਫ ਇੰਸ਼ੋਰੈਂਸ ਅਤੇ ਫੋਨਪੇ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਬਿਲਿੰਗ ਐਗਜ਼ੈਕਟਿਵ, ਪੈਕਰ, ਸੇਲਜ਼ ਮੈਨੇਜਰ, ਐਗਜ਼ੈਕਟਿਵ ਸੇਲਜ਼ ਮੈਨੇਜਰ, ਬਿਜ਼ਨਸ ਸੇਲਜ਼ ਐਗਜ਼ੈਕਟਿਵ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ 10ਵੀਂ ਅਤੇ 12ਵੀਂ ਪਾਸ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 24 ਜੂਨ ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਨੇੜੇ ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਉਮੀਦਵਾਰ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ