Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

June 22, 2026 06:50 PM
Rozana Sehaj times

ਅੰਮ੍ਰਿਤਸਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮਾਨਯੋਗ ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਸ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਸ੍ਰੀ ਪਰਿੰਦਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਸ੍ਰੀ ਕਰਨ ਅਗਰਵਾਲ, ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਮਿਸ ਜੇਸਮੀਨ, ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਸ੍ਰੀ ਹਰਜਿੰਦਰ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਮਿਸ ਕਿਰਨਦੀਪ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਅੰਮ੍ਰਿਤਸਰ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ, ਅਦਾਲਤੀ ਸਟਾਫ, ਲੀਗਲ ਏਡ ਡਿਫੈਂਸ ਕੌਂਸਲ ਦੇ ਸਟਾਫ, ਪੈਨਲ ਵਕੀਲਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਯੋਗਾ ਮਾਹਿਰ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਯੋਗਾ ਸਰੀਰਕ, ਮਾਨਸਿਕ ਅਤੇ ਆਤਮਿਕ ਤੰਦਰੁਸਤੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਿਯਮਿਤ ਤੌਰ 'ਤੇ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਾਜ਼ਰ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਤੰਦਰੁਸਤ ਅਤੇ ਸੰਤੁਲਿਤ ਜੀਵਨ ਲਈ ਯੋਗਾ ਨੂੰ ਅਪਣਾਉਣ ਦਾ ਸੰਕਲਪ ਲਿਆ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ