Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਰਿੰਦਰ ਪਾਲ ਸਿੰਘ ਨੂੰ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ

June 22, 2026 06:55 PM
Rozana Sehaj times

ਐੱਸ.ਏ.ਐੱਸ. ਨਗਰ (ਮੋਹਾਲੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਹਾਈਕਮਾਂਡ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ, ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੀਨੀਅਰ ਆਗੂ ਸ਼੍ਰੀ ਨਰਿੰਦਰ ਪਾਲ ਸਿੰਘ ਜੀ ਨੂੰ ਓ.ਬੀ.ਸੀ. (OBC) ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੇ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਹੋਰ ਵਧੇਰੇ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀ ਗਈ ਹੈ। ਇਸ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ 'ਤੇ ਓ.ਬੀ.ਸੀ. ਸੈੱਲ ਦੇ ਚੇਅਰਮੈਨ ਸ਼੍ਰੀ ਰਾਜਿੰਦਰ ਸਿੰਘ ਧਰਮਗੜ੍ਹ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਜਿਨ੍ਹਾਂ ਦੀ ਅਗਵਾਈ ਵਿੱਚ ਸੈੱਲ ਦੇ ਕੰਮਕਾਜ ਨੂੰ ਹੋਰ ਤੇਜ਼ੀ ਮਿਲ ਰਹੀ ਹੈ। ਪੱਤਰਕਾਰਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਦੇ ਮਿਹਨਤੀ, ਇਮਾਨਦਾਰ ਅਤੇ ਵਫ਼ਾਦਾਰ ਆਗੂਆਂ ਦਾ ਸਨਮਾਨ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਿਆਸੀ ਦੌਰ ਵਿੱਚ ਜਿੱਥੇ ਸੰਗਠਨ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੇ ਉਤਰਨ ਵਾਲੇ ਆਗੂਆਂ ਦੀ ਲੋੜ ਹੈ, ਉੱਥੇ ਹੀ ਸ਼੍ਰੀ ਨਰਿੰਦਰ ਪਾਲ ਸਿੰਘ ਵਰਗੇ ਸੁਲਝੇ ਹੋਏ ਆਗੂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਜ਼ਿਲ੍ਹੇ ਅੰਦਰ ਪਾਰਟੀ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ। ਸ੍ਰੀ ਸਿੱਧੂ ਨੇ ਨਵ-ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਸ੍ਰੀ ਨਰਿੰਦਰ ਪਾਲ ਸਿੰਘ ਜੀ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਦਿੜ੍ਹਤਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ, "ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਰਿੰਦਰ ਪਾਲ ਸਿੰਘ ਜੀ ਓ.ਬੀ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ ਅਤੇ ਪਾਰਟੀ ਦੇ ਸੰਗਠਨ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਕਰਨ ਵਿੱਚ ਆਪਣਾ ਅਹਿਮ ਤੇ ਵਡਮੁੱਲਾ ਯੋਗਦਾਨ ਪਾਉਣਗੇ। "ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਓ.ਬੀ.ਸੀ. ਸੈੱਲ ਦੇ ਚੇਅਰਮੈਨ ਸ਼੍ਰੀ ਰਾਜਿੰਦਰ ਸਿੰਘ ਧਰਮਗੜ੍ਹ ਨੇ ਵੀ ਨਵ-ਨਿਯੁਕਤ ਅਹੁਦੇਦਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲਗਾਤਾਰ ਹਰ ਵਰਗ ਨੂੰ ਬਰਾਬਰ ਨੁਮਾਇੰਦਗੀ ਦੇ ਰਹੀ ਹੈ। ਓ.ਬੀ.ਸੀ. ਸੈੱਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੇਗਾ। ਆਪਣੀ ਨਿਯੁਕਤੀ ਤੋਂ ਬਾਅਦ ਸ਼੍ਰੀ ਨਰਿੰਦਰ ਪਾਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਅਤੇ ਚੇਅਰਮੈਨ ਰਾਜਿੰਦਰ ਸਿੰਘ ਧਰਮਗੜ੍ਹ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਟੁੱਟਣ ਨਹੀਂ ਦੇਣਗੇ ਅਤੇ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਕਾਂਗਰਸੀ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਉਪ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

 


Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ