Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

"ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ

June 22, 2026 07:04 PM
Rozana Sehaj times
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ **ਤਿੰਨ ਸਾਲਾਂ ਦੌਰਾਨ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 4.93 ਕਰੋੜ ਰੁਪਏ, 2024-25 ਦੌਰਾਨ **6.67 ਕਰੋੜ ਰੁਪਏ* ਅਤੇ 2025-26 ਦੌਰਾਨ *4.10 ਕਰੋੜ ਰੁਪਏ* ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਇਨ੍ਹਾਂ ਬਿਰਧ ਘਰਾਂ ਵਿੱਚ *641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ*, ਜਿਨ੍ਹਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਜ਼ੁਰਗਾਂ ਨੂੰ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਦੱਸਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।" *ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੇ ਹੋਰ ਅਹਿਮ ਉਪਰਾਲੇ:*  'ਕੁਆਲਿਟੀ ਆਫ਼ ਲਾਈਫ਼' 'ਤੇ ਜ਼ੋਰ:* ਸਰਕਾਰ ਦਾ ਮਕਸਦ ਸਿਰਫ਼ ਵਿੱਤੀ ਸਹਾਇਤਾ ਦੇਣਾ ਨਹੀਂ, ਸਗੋਂ ਬਿਰਧ ਘਰਾਂ ਵਿੱਚ ਉੱਚ ਪੱਧਰੀ ਡਾਕਟਰੀ ਸਹੂਲਤਾਂ, ਮਨੋਰੰਜਨ ਅਤੇ ਘਰ ਵਰਗਾ ਮਾਹੌਲ ਯਕੀਨੀ ਬਣਾਉਣਾ ਹੈ। ਅਧਿਕਾਰੀਆਂ ਨੂੰ ਲਗਾਤਾਰ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। *ਐਲਡਰ ਹੈਲਪਲਾਈਨ 14567:* ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤੁਰੰਤ ਸਹਾਇਤਾ ਅਤੇ ਸ਼ਿਕਾਇਤ ਨਿਵਾਰਣ ਲਈ ਹੈਲਪਲਾਈਨ ਨੰਬਰ 14567 ਪੂਰੀ ਤਰ੍ਹਾਂ ਕਾਰਜਸ਼ੀਲ ਹੈ।  ਸਮਾਜ ਨੂੰ ਅਪੀਲ:* ਕੈਬਨਿਟ ਮੰਤਰੀ ਨੇ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਬੇਸਹਾਰਾ ਬਜ਼ੁਰਗਾਂ ਦੀ ਬਾਂਹ ਫੜ ਰਹੀ ਹੈ, ਪਰ ਸਾਨੂੰ ਸਾਰਿਆਂ ਨੂੰ ਰਲ ਕੇ ਅਜਿਹਾ ਮਾਹੌਲ ਸਿਰਜਣਾ ਚਾਹੀਦਾ ਹੈ ਜਿੱਥੇ ਹਰ ਬਜ਼ੁਰਗ ਆਪਣੇ ਪਰਿਵਾਰ ਵਿੱਚ ਸੁਰੱਖਿਅਤ ਮਹਿਸੂਸ ਕਰੇ।  "ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਸਾਡੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।"  ਡਾ. ਬਲਜੀਤ ਕੌਰ

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ