Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

June 22, 2026 07:22 PM
Rozana Sehaj times


ਚੰਡੀਗੜ੍ਹ : 
ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ। ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਹ ਨਿਰਦੇਸ਼ ਸੂਬਾ ਪੱਧਰੀ ਸੁਰੱਖਿਆ ਆਡਿਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿੱਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਬਾਕੀ ਸਾਰੇ ਖੁੱਲ੍ਹੇ ਪਏ ਮੈਨਹੋਲਾਂ ਨੂੰ ਬੰਦ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਖੁੱਲ੍ਹੇ ਮੈਨਹੋਲਾਂ ਨੂੰ ਖਾਸ ਕਰਕੇ ਬਰਸਾਤੀ ਮੌਸਮ ਦੌਰਾਨ ‘ਮੌਤ ਦਾ ਖੂਹ’ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਦੀ ਚੇਤਾਵਨੀ ਦਿੱਤੀ। ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਹੇਠ ਚੱਲ ਰਹੇ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਦਾ ਹਿੱਸਾ ਹੈ। ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਮੈਨਹੋਲ ਬੰਦ ਕਰਨ ਦੀ ਅਸਲ-ਸਮੇਂ ਦੀ ਟਰੈਕਿੰਗ ਲਈ ਇੱਕ ਏ.ਆਈ.-ਏਕੀਕ੍ਰਿਤ ਮੋਬਾਈਲ ਐਪ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਅਧਿਕਾਰੀਆਂ ਨੂੰ ਹੁਣ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਰੋਜ਼ਾਨਾ ਲਾਜ਼ਮੀ ਫੀਲਡ ਨਿਰੀਖਣ ਕਰਨਗੇ, ਜਦ ਕਿ ਸਾਰੇ ਸ਼ਹਿਰੀ ਕੇਂਦਰਾਂ ਵਿੱਚ ’ਵਾਰ ਰੂਮ’ ਵਿਖੇ ਤਾਇਨਾਤ ਸਟਾਫ਼ 24 ਘੰਟੇ ਪਾਣੀ ਭਰਨ, ਚੋਕ ਹੋਏ ਸੀਵਰੇਜਾਂ ਅਤੇ ਮਾਨਸੂਨ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਕਰੇਗਾ। ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸ਼੍ਰੀ ਘਣਸ਼ਿਆਮ ਥੋਰੀ, ਪ੍ਰਸ਼ਾਸਕੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਖ਼ਰੀ ਮਿਤੀ ਪੁੱਗਣ ਵਿੱਚ ਸਿਰਫ਼ 8 ਦਿਨ ਬਾਕੀ ਹਨ ਤੇ ਖੁੱਲ੍ਹੇ ਮੈਨਹੋਲਾਂ ਨੂੰ ਬੰਦ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

 
 

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ