Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬ ਦੇ ਨੌਜਵਾਨਾਂ ਨੇ ਵੋਟਾਂ ਨਾਲ ਬਦਲਾਅ ਲਿਆਉਣ ਦਾ ਸੁਪਨਾ ਦੇਖਿਆ ਸੀ, ਉਹ ਅੱਜ ਇਨਸਾਫ਼ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ: ਮਨਜੀਤ ਸਿੰਘ ਚਾਹਲ"

June 22, 2026 07:25 PM
Rozana Sehaj times
 
ਪਟਿਆਲਾ : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਅਤੇ ਪੰਥਕ ਤੇ ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੁਝ ਸਾਲ ਪਹਿਲਾਂ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਪਣਾ ਫੈਸਲਾ ਵੋਟਾਂ ਰਾਹੀਂ ਦਿੱਤਾ ਸੀ, ਪਰ ਅੱਜ ਉਹੀ ਨੌਜਵਾਨ ਆਪਣੇ ਹੱਕਾਂ ਅਤੇ ਇਨਸਾਫ਼ ਲਈ ਧਰਨਿਆਂ, ਮੁਜ਼ਾਹਰਿਆਂ ਅਤੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਠੇਕਾ ਪ੍ਰਥਾ, ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਅਤੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦੀ ਅਣਦੇਖੀ ਕਾਰਨ ਪੰਜਾਬ ਦਾ ਨੌਜਵਾਨ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਬਦਲਾਅ ਦੀ ਆਸ ਨਾਲ ਨੌਜਵਾਨਾਂ ਨੇ ਰਾਜਸੀ ਤਬਦੀਲੀ ਲਿਆਂਦੀ ਸੀ, ਉਹ ਬਦਲਾਅ ਅੱਜ ਤੱਕ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਜ਼ਰ ਨਹੀਂ ਆਇਆ। ਸਰਦਾਰ ਚਾਹਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਦਾ ਆਧਾਰ ਉਸ ਦੇ ਨੌਜਵਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਹੀ ਰੁਜ਼ਗਾਰ, ਸਿੱਖਿਆ ਅਤੇ ਆਪਣੇ ਹੱਕਾਂ ਲਈ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣ, ਤਾਂ ਇਹੋ ਜਿਹੀਆਂ ਸੂਬਾ ਸਰਕਾਰਾਂ ਦੀਆਂ ਨੀਤੀਆਂ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਵਾਅਦਿਆਂ ਤੋਂ ਉੱਪਰ ਉੱਠ ਕੇ ਜਵਾਬਦੇਹ ਅਤੇ ਲੋਕ-ਹਿਤੈਸ਼ੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਨਾਗਰਿਕ ਉਨ੍ਹਾਂ ਆਗੂਆਂ ਨੂੰ ਤਰਜੀਹ ਦੇਣਗੇ ਜੋ ਜਨਤਾ ਦੇ ਦੁੱਖ-ਦਰਦ ਨੂੰ ਸਮਝਦੇ ਹੋਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੋਣ। ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਮਿਸਲ ਸਤਲੁਜ ਜਥੇਬੰਦੀ ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹੱਕਾਂ ਤੇ ਭਵਿੱਖ ਲਈ ਸੰਘਰਸ਼ ਜਾਰੀ ਰੱਖੇਗੀ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ