Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

June 22, 2026 08:57 PM
Rozana Sehaj times

ਚੰਡੀਗੜ੍ਹ :  ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਇਹ ਫੈਸਲਾ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਫੈਸਲੇ ਨੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਹੋਰ ਗੈਰ-ਮੋਟਰਾਈਜ਼ਡ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਅਧਿਕਾਰਾਂ ਬਾਰੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਨੂੰ ਕਾਫ਼ੀ ਬਲ ਦਿੱਤਾ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ, 2025 ਨੂੰ ਸੰਸਦ ਵਿੱਚ ਪ੍ਰਸ਼ਨ ਕਾਲ ਰਾਹੀਂ ਇਹ ਮੁੱਦਾ ਚੁੱਕਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਗਈ ਸੀ ਕਿ ਕੀ ਸਰਕਾਰ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਜਾਂ ਇਨ੍ਹਾਂ ਮਾਰਗਾਂ ਉੱਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਗੈਰ-ਮੋਟਰਾਈਜ਼ਡ ਉਪਭੋਗਤਾਵਾਂ ਦੀ ਸੁਰੱਖਿਅਤ ਆਵਾਜਾਈ ਦੇ ਅਧਿਕਾਰ ਨੂੰ ਮਾਨਤਾ ਦਿੰਦੀ ਹੈ ਅਤੇ ਕਮਜ਼ੋਰ ਸੜਕ ਉਪਭੋਗਤਾਵਾਂ ਲਈ ਸੁਰੱਖਿਅਤ ਅਤੇ ਪਹੁੰਚਯੋਗ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਕਿਹੜੇ ਉਪਾਅ ਕੀਤੇ ਜਾ ਰਹੇ ਹਨ। ਮੀਤ ਹੇਅਰ ਨੇ ਕਿਹਾ, ‘‘ਬੜੀ ਮੰਦਭਾਗੀ ਗੱਲ ਹੈ ਕਿ ਇੰਨਾ  ਗੰਭੀਰ ਮੁੱਦਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਦਾ ਬੜਾ ਅਸਪਸ਼ਟ ਅਤੇ ਪ੍ਰਕਿਰਿਆਤਮਕ ਜਵਾਬ ਦਿੱਤਾ। ਇਸ ਵਿੱਚ ਸੁਰੱਖਿਅਤ ਆਵਾਜਾਈ ਨੂੰ ਇੱਕ ਅਧਿਕਾਰ ਵਜੋਂ ਸਪੱਸ਼ਟ ਤੌਰ ’ਤੇ ਮਾਨਤਾ ਦਿੱਤੇ ਬਿਨਾਂ ਜਾਂ ਸਾਰੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ ਲਈ ਸੁਰੱਖਿਅਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਰੂਪਰੇਖਾ ਉਲੀਕੇ ਬਿਨਾਂ ਸਿਰਫ਼ ਮੌਜੂਦਾ ਦਿਸ਼ਾ-ਨਿਰਦੇਸ਼ਾਂ, ਸਰਵੇਖਣਾਂ ਅਤੇ ਸੜਕ ਸੁਰੱਖਿਆ ਆਡਿਟ ਦਾ ਹਵਾਲਾ ਦਿੱਤਾ ਗਿਆ ਹੈ, ਜੋ ਬੜਾ ਗ਼ੈਰ-ਵਾਜਿਬ  ਜਾਪਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਣ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੈਦਲ ਚੱਲਣ ਦਾ ਅਧਿਕਾਰ ਸੰਵਿਧਾਨ ਦੇ ਭਾਗ 3  ਤਹਿਤ ਇੱਕ ਮੌਲਿਕ ਅਧਿਕਾਰ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਬਹੁਤ ਪਹਿਲਾਂ ਹੀ ਮਾਨਤਾ ਦੇ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ, ‘‘ਸੁਪਰੀਮ ਕੋਰਟ ਦਾ ਫ਼ੈਸਲਾ ਲੱਖਾਂ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਲੈ ਕੇ ਆਇਆ ਹੈ। ਇਹ ਫ਼ੈਸਲਾ ਯਕੀਨੀ ਬਣਾਉਂਦਾ ਹੈ ਕਿ ਦੇਸ਼ ਵਿੱਚ ਸੜਕੀ ਬੁਨਿਆਦੀ ਢਾਂਚਾ ਸਿਰਫ਼ ਵਾਹਨਾਂ ਲਈ ਹੀ ਨਹੀਂ ਸਗੋਂ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇ।’’ ਮੀਤ ਹੇਅਰ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਆਵਾਜਾਈ ਦੇ ਸੰਵਿਧਾਨਕ ਅਧਿਕਾਰ ਨੂੰ ਲਾਗੂ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਭਵਿੱਖ ਦੇ ਪ੍ਰੋਜੈਕਟਾਂ ਵਿੱਚ ਹਰ ਪੱਧਰ ’ਤੇ ਅਧਿਕਾਰੀਆਂ ਨੂੰ ਫੁੱਟਪਾਥਾਂ, ਸੁਰੱਖਿਅਤ ਕਰਾਸਿੰਗ, ਹਰੇਕ ਸਥਾਨ ਤੱਕ ਸੁਖਾਲੀ ਪਹੁੰਚ ਅਤੇ ਪੈਦਲ ਚੱਲਣ ਵਾਲਿਆਂ ਲਈ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਵਾਸਤੇ ਉਤਸ਼ਾਹਿਤ ਕਰੇਗਾ। ਜ਼ਿਕਰਯੋਗ ਹੈ ਕਿ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਬੈਂਚ ਨੇ ਦੱਸਿਆ, ‘‘ ਸੰਵਿਧਾਨ ਦੇ ਭਾਗ 3 ਤਹਿਤ ਪੈਦਲ ਚੱਲਣਾ ਇੱਕ ਮੌਲਿਕ ਅਧਿਕਾਰ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 19(1)(ਡੀ) ਤਹਿਤ ਆਵਾਜਾਈ ਦੇ ਅਧਿਕਾਰ ਦਾ ਇੱਕ ਅਨਿੱਖੜਵਾਂ ਅੰਗ ਹੈ, ਜਿਸਨੂੰ ਅਨੁਛੇਦ 19(1)(ਏ), ਅਨੁਛੇਦ 19(1)(ਬੀ), ਅਨੁਛੇਦ 19(1)(ਸੀ) ਅਤੇ ਅਨੁਛੇਦ 21 ਦੇ ਨਾਲ ਪੜ੍ਹਿਆ ਜਾਣਾ ਚਾਹੀਦਾ ਹੈ।’’

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ