Monday, June 05, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

National

ਅਦਾਲਤ ਨੇ ਦੀਪ ਸਿੱਧੂ ਨੂੰ ਭੇਜੇ ਨਵੇਂ ਸੰਮਨ

June 29, 2021 08:47 PM
SehajTimes

ਨਵੀਂ ਦਿੱਲੀ : 26 ਜਨਵਰੀ 2021 ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਅਦਾਕਾਰ-ਕਾਰਜਕਰਤਾ ਦੀਪ ਸਿੱਧੂ ਅਤੇ ਹੋਰ ਦੋਸ਼ੀਆਂ ਵਿਰੁਧ ਨਵੇਂ ਸੰਮਨ ਜਾਰੀ ਕੀਤੇ ਹਨ। ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿਤੇ। ਅਦਾਲਤ ਨੂੰ ਦਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਮੁਲਜ਼ਮਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕੀਤੇ ਹਨ। ਇਸ ਵੇਲੇ ਦੀਪ ਸਿੱਧੂ ਸਣੇ ਲਾਲਾ ਕਿਲ੍ਹਾ ਹਿੰਸਾ ਮਾਮਲੇ ਦੇ ਸਾਰੇ ਮੁਲਜ਼ਮ ਜ਼ਮਾਨਤ ’ਤੇ ਬਾਹਰ ਹਨ।
ਇਸ ਤੋਂ ਪਹਿਲਾਂ 19 ਜੂਨ ਨੂੰ ਜੱਜ ਨੇ ਇਸ ਕੇਸ ਵਿਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸਾਰੇ ਦੋਸ਼ੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਮੰਗਲਵਾਰ ਨੂੰ ਸਿਰਫ ਦੋਸ਼ੀ ਹਰਜੋਤ ਸਿੰਘ ਹੀ ਅਦਾਲਤ ਵਿਚ ਪੇਸ਼ ਹੋਇਆ ਸੀ। ਦੂਜੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਦੇ ਮੁਵੱਕਲਾਂ ਨੂੰ ਅਜੇ ਤਲਬ ਨਹੀਂ ਕੀਤਾ ਗਿਆ ਹੈ।
ਯਾਦ ਰਹੇ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਵਿਚ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

Have something to say? Post your comment

 

More in National

ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

ਦਿੱਲੀ ਵਿਚ ਲੋਅ ਫ਼ਲੌਰ ਬਸਾਂ ਦੀ ਖ਼ਰੀਦ ਵਿਚ ਪੰਜ ਹਜ਼ਾਰ ਦਾ ਘਪਲਾ ਹੋਣ ਦੇ ਲਗਾਏ ਦੋਸ਼

ਕੋਲਕਾਤਾ ਵਿਚ ਈ.ਡੀ. ਨੇ ਮਾਰਿਆ 6 ਥਾਵਾਂ ’ਤੇ ਛਾਪਾ, 17 ਕਰੋੜ ਬਰਾਮਦ

ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

ਗਊ ਚਰਾਂਦਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਬਜ਼ਾਧਾਰਕ ਖ਼ੁਦ ਅੱਗੇ ਆਉਣ: ਸਚਿਨ ਸ਼ਰਮਾ

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਖੂਨਦਾਨ ਕੈਂਪ

ਮੀਂਹ ਦੇ ਬਾਵਜੂਦ ਮੰਡੀ ਦੇ ਕੰਮਕਾਜ ਵਿਚ ਨਹੀਂ ਪਾਈ ਠੱਲ੍ਹ

ਅਨੰਤਨਾਗ ਵਿਚ ਲਸ਼ਕਰ ਏ ਤੋਇਬਾ ਦੇ ਕਮਾਂਡਰ ਨਿਸਾਰ ਦੀ ਮੌਤ

ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ