ਨਵਾਂਸ਼ਹਿਰ : ਅੱਜ ਫਾਸ਼ੀ ਹਮਲਿਆਂ ਵਿਰੋਧੀ ਫੋਰਮ ਵੱਲੋਂ ਨਵਾਂਸ਼ਹਿਰ ਵਿਖੇ ਫ਼ਾਸ਼ੀਵਾਦ ਦੇ ਵਿਰੋਧ ਵਿੱਚ ਰੈਲੀ ਅਤੇ ਮੁਜਾਹਰਾ ਕੀਤਾ ਗਿਆ। ਰੈਲੀ ਦੀ ਪ੍ਰਧਾਨਗੀ ਹਰਪਾਲ ਸਿੰਘ ਜਗਤ ਪੁਰ, ਕਮਲਜੀਤ ਸਨਾਵਾ ਅਤੇ ਦਸੌਂਦਾ ਸਿੰਘ ਰੁੜਕੀ ਨੇ ਕੀਤੀ।ਇਸ ਰੈਲੀ ਨੂੰ ਸੀ ਪੀ ਆਈ (ਐਮ ਐਲ) ਦੇ ਆਗੂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਆਰ ਐਮ ਪੀ ਆਈ ਦੇ ਆਗੂ ਕੁਲਦੀਪ ਸਿੰਘ ਦੌੜਕਾ, ਜਸਵੀਰ ਮੋਰੋਂ, ਸੀ ਪੀ ਆਈ ਦੇ ਜਿਲਾ ਸਕੱਤਰ ਜਸਵਿੰਦਰ ਸਿੰਘ ਭੰਗਲ, ਨਿਰੰਜਣ ਦਾਸ ਮੇਹਲੀ ਅਤੇ ਪਰਭਾਕਰ ਤਿਵਾੜੀ ਨੇ ਸੰਬੋਧਨ ਕੀਤਾ।ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਜਮਹੂਰੀ ਹੱਕਾਂ ਦੀ ਸਪੇਸ ਘੱਟਦੀ ਜਾ ਰਹੀ ਹੈ ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਅਮਰੀਕਨ ਸਾਮਰਾਜ ਅਤੇ ਇਜ਼ਰਾਈਲ ਵਲੋਂ ਆਪਣੇ ਲੋਕ ਵਿਰੋਧੀ ਮਨਸੂਬਿਆਂ ਨੂੰ ਲੈਕੇ ਮੱਧ ਪੂਰਬ ਨੂੰ ਜੰਗ ਦਾ ਅਖਾੜਾ ਬਣਾ ਦਿੱਤਾ ਹੈ। ਗਾਜ਼ਾ ਨੂੰ ਖੰਡਰਾਂ ਵਿੱਚ ਬਦਲ ਦਿੱਤਾ ਹੈ ਅਤੇ ਇਰਾਨ ਅਤੇ ਲੈਬਨਾਨ ਵਿੱਚ ਭਾਰੀ ਤਬਾਹੀ ਕੀਤੇ ਹੈ ਇੱਥੋਂ ਤਕ ਕਿ ਇਰਾਨ ਵਿੱਚ ਲੜਕੀਆਂ ਦੇ ਸਕੂਲ ਨੂੰ ਵੀ ਨਹੀਂ ਬਖਸ਼ਿਆ ਪਰ ਮੋਦੀ ਸਰਕਾਰ ਨੇ ਇਸ ਵਿਰੁੱਧ ਕੋਈ ਸਪੱਸ਼ਟ ਅਤੇ ਸਹੀ ਸਟੈਂਡ ਨਹੀਂ ਲਿਆ।ਮੰਚ ਸੰਚਾਲਨ ਅਵਤਾਰ ਸਿੰਘ ਤਾਰੀ ਨੇ ਕੀਤਾ। ਇਸ ਉਪਰੰਤ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ।