Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਮਾਤਾ ਬਲਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ

June 22, 2026 09:38 PM
Rozana Sehaj times

 

ਅੰਮ੍ਰਿਤਸਰ :  ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਬਲਵਿੰਦਰ ਕੌਰ ਜੀ ਦੀ ਅਗਵਾਈ ਹੇਠ ਵੱਡੇ ਜੱਥੇ ਦੇ ਰੂਪ ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ, ਸ੍ਰ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਸੀਨੀਅਰ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਤਮਿਕ ਅਤੇ ਸਿਧਾਂਤਕ ਅਗਵਾਈ ਦਾ ਕੇਂਦਰ ਹੈ ਅਤੇ ਇੱਥੋਂ ਮਿਲਣ ਵਾਲੀ ਪ੍ਰੇਰਣਾ ਹਰ ਸਿੱਖ ਨੂੰ ਆਪਣੇ ਧਾਰਮਿਕ, ਸਮਾਜਿਕ ਅਤੇ ਕੌਮੀ ਫਰਜ਼ਾਂ ਪ੍ਰਤੀ ਜਾਗਰੂਕ ਕਰਦੀ ਹੈ। ਬੀਬੀ ਹਰਪ੍ਰੀਤ ਕੌਰ ਫਿਲੌਰ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਪੰਜਾਬ ਭਰ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਪੰਥਕ ਲਹਿਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਬੀਬੀਆਂ ਨੇ ਹਰ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਵੀ ਪੰਜਾਬ ਅਤੇ ਪੰਥ ਦੇ ਭਵਿੱਖ ਨੂੰ ਮਜ਼ਬੂਤ ਕਰਨ ਵਿੱਚ ਇਸਤਰੀ ਸ਼ਕਤੀ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਮਾਤਾ ਬਲਵਿੰਦਰ ਕੌਰ ਜੀ ਨੇ ਇਸ ਮੌਕੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੀ ਪੰਥਕ ਕਾਰਜ ਸਫਲ ਹੁੰਦੇ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜ ਕੇ ਪੰਜਾਬ, ਪੰਥ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਦਾ ਇਹ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਪੂਰੀ ਤਰ੍ਹਾਂ ਗੁਰਮਈ, ਪੰਥਕ ਭਾਵਨਾਵਾਂ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਭਰਪੂਰ ਰਿਹਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ