ਮੋਰਿੰਡਾ : ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਯੋਗ ਅਭਿਆਸ ਵਿੱਚ ਭਾਗ ਲੈ ਕੇ ਸਿਹਤਮੰਦ ਜੀਵਨ ਅਤੇ ਤੰਦਰੁਸਤੀ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦੇਣ ਨਾਲ ਕੀਤੀ ਗਈ, ਜਿਸ ਉਪਰੰਤ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ। ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਸ਼ੁਰੂਆਤ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਪਹਿਲਕਦਮੀ ਨਾਲ ਹੋਈ। ਸਾਲ 2014 ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਦੁਨੀਆ ਦੇ ਕਈ ਦੇਸ਼ਾਂ ਦਾ ਸਮਰਥਨ ਮਿਲਿਆ। ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਿਹਤ, ਅਨੁਸ਼ਾਸਨ ਅਤੇ ਸਕਾਰਾਤਮਕ ਜੀਵਨ ਪ੍ਰਤੀ ਨਵੀਂ ਜਾਗਰੂਕਤਾ ਪੈਦਾ ਕਰਨ ਵਿੱਚ ਸਫਲ ਰਿਹਾ। ਨੋਟ ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਮਨਾਏ ਅੰਤਰ ਰਾਸ਼ਟਰੀ ਯੋਗਾ ਦਿਵਸ ਦਾ ਦ੍ਰਿਸ਼