Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਡਾ. ਅਜੈ ਗੁਪਤਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ

June 22, 2026 09:48 PM
Rozana Sehaj times

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਡਾ. ਗੁਪਤਾ ਨੇ ਕਿਹਾ ਕਿ ਜਦੋਂ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਚੁਣ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ, ਤਾਂ ਉਨ੍ਹਾਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹਰ ਹਾਲਤ ਵਿੱਚ ਹੱਲ ਕਰਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੇਤਾਵਾਂ ਵਿੱਚੋਂ ਨਹੀਂ ਹਨ ਜੋ ਏਅਰ ਕੰਡੀਸ਼ਨਡ ਕਮਰਿਆਂ ਵਿੱਚ ਬੈਠ ਕੇ ਵਿਕਾਸ ਦੇ ਦਾਅਵੇ ਕਰਦੇ ਹਨ, ਸਗੋਂ ਉਹ ਖੁਦ 'ਗਰਾਊਂਡ ਜ਼ੀਰੋ' 'ਤੇ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ। ਇਲਾਕੇ ਵਿੱਚ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ, ਉਨ੍ਹਾਂ ਨੇ ਅਧਿਕਾਰੀਆਂ ਨੂੰ ਪਹਿਲਾਂ ਸੀਵਰੇਜ ਦੇ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਭਵਿੱਖ ਵਿੱਚ ਗਲੀ ਦੇ ਸੀ.ਸੀ. ਫਲੋਰਿੰਗ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦਾ ਮੰਨਣਾ ਹੈ ਕਿ ਲੋਕਾਂ ਦੇ ਵਿੱਚ ਜਾ ਕੇ ਹੀ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਿਆ ਅਤੇ ਹੱਲ ਕੀਤਾ ਜਾ ਸਕਦਾ ਹੈ। ਡਾ. ਗੁਪਤਾ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਭ ਤੁਹਾਡੀ ਬਦੌਲਤ ਹੀ ਸੰਭਵ ਹੋ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਲੋਕਾਂ ਵੱਲੋਂ ਦਿੱਤੇ ਗਏ ਇਸ ਪਿਆਰ ਅਤੇ ਭਰੋਸੇ 'ਤੇ ਖਰਾ ਉਤਰਨਗੇ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ।
 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ