Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਅਨੁਪ੍ਰਿਤਾ ਜੌਹਲ

June 22, 2026 10:07 PM
Rozana Sehaj times

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ। ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 55 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 30 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

               

Have something to say? Post your comment