ਲੁਧਿਆਣਾ : ਪੰਜਾਬ ਵਿਧਾਨ ਸਭਾ ਸਭ ਤੋਂ ਵੱਡੇ ਹਲਕੇ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ( ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿੱਚ ਪਵਨਦੀਪ ਸਿੰਘ ਨੂੰ ਐਸਓਆਈ ਦਾ ਹਲਕਾ ਗਿੱਲ ਤੋਂ ਪ੍ਰਧਾਨ, ਦਿਲਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾਂ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇਚਾਰਜ ਹਰਪ੍ਰੀਤ ਸਿੰਘ ਸਿੰਮਕ, ਐਸਓਆਈ ਦੇ ਪੰਜਾਬ ਪ੍ਰਧਾਨ ਰਣਵੀਰ ਸਿੰਘ ਰਾਣਾ ਢਿੱਲੋਂ, ਐਸ ਓ ਆਈ ਮਾਲਵਾ ਜੋਨ-2 ਦੇ ਪ੍ਰਧਾਨ ਅਰਸ਼ ਮਾਣਕਵਾਲ, ਪ੍ਰਭਜੋਤ ਧਾਲੀਵਾਲ, ਬਲਕਰਨ ਸਿੰਘ ਬਾਜਵਾ, ਸਰਕਲ ਪ੍ਰਧਾਨ ਗੁਰਜੀਤ ਲਹਿਰਾ, ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਯੂਥ ਵਿੰਗ ਦੇ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਐਸਓਆਈ ਦੇ ਪੰਜਾਬ ਪ੍ਰਧਾਨ ਰਣਵੀਰ ਸਿੰਘ ਰਾਣਾ ਢਿੱਲੋਂ,ਐਸਓਆਈ ਦੇ ਮਾਲਵਾ ਜੋਨ ਦੇ ਪ੍ਰਧਾਨ ਅਰਸ਼ ਮਾਣਕਵਾਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨਾਲ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣਗੇ।