Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ‘ਆਪ’ ਸਰਕਾਰ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ : ਸ਼ੈਰੀ ਰਿਆੜ

June 22, 2026 10:21 PM
Rozana Sehaj times

ਸਨੌਰ, 22 ਜੂਨ (ਅਸ਼ਮੀਤ ਵਿਰਕ) :
ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਸਾਬਤ ਹੋ ਰਹੀ ਹੈ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਵੀ ਹਕੀਕਤ ਤੋਂ ਕੋਹਾਂ ਦੂਰ ਹਨ। ਸ਼ੈਰੀ ਰਿਆੜ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਹਰ ਖੇਤਰ ਵਿੱਚ ਨਹਿਰੀ ਪਾਣੀ ਪਹੁੰਚ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਸਨੌਰ ਸਮੇਤ ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਅੱਜ ਵੀ ਆਪਣੇ ਖੇਤਾਂ ਦੀ ਸਿੰਚਾਈ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ 'ਤੇ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਸ਼ੈਰੀ ਰਿਆੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ।
 
 

Have something to say? Post your comment