Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

June 22, 2026 10:23 PM
Rozana Sehaj times


ਮਾਲੇਰਕੋਟਲਾ :
 ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੂੱਡੀਆ, ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮਾਲੇਰਕੋਟਲਾ ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ। ਕੈਂਪ ਦੌਰਾਨ ਦੁੱਧ ਖਪਤਕਾਰਾਂ ਵੱਲੋਂ ਘਰਾਂ ਤੋਂ ਲਿਆਂਦੇ ਗਏ ਦੁੱਧ ਦੇ ਕੁੱਲ 25 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ 10 ਸੈਂਪਲ ਮਿਆਰੀ ਪਾਏ ਗਏ, ਜਦਕਿ 15 ਸੈਂਪਲਾਂ ਵਿੱਚ 10 ਫੀਸਦੀ ਤੋਂ 25 ਫੀਸਦੀ ਤੱਕ ਪਾਣੀ ਦੀ ਮਿਲਾਵਟ ਪਾਈ ਗਈ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਮਿਲਿਆ, ਜੋ ਕਿ ਖਪਤਕਾਰਾਂ ਲਈ ਇੱਕ ਰਾਹਤਭਰੀ ਗੱਲ ਰਹੀ। ਇਸ ਮੌਕੇ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ, ਗੁਣਵੱਤਾ ਅਤੇ ਮਿਲਾਵਟ ਦੀ ਪਛਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ, ਘਰੇਲੂ ਪੱਧਰ ’ਤੇ ਦੁੱਧ ਦੀ ਜਾਂਚ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਖਪਤਕਾਰਾਂ ਨੂੰ ਕਾਮਨ ਐਡਲਟਰੇਂਟਸ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਉਹ ਖੁਦ ਵੀ ਮੁੱਢਲੇ ਪੱਧਰ ’ਤੇ ਦੁੱਧ ਦੀ ਜਾਂਚ ਕਰ ਸਕਣ। ਕੈਂਪ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਹਰਮੇਸ਼ ਸਿੰਘ ਗਿੱਲ, ਡੇਅਰੀ ਵਿਕਾਸ ਇੰਸਪੈਕਟਰ ਹਰਮਨਦੀਪ ਕੌਰ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ।

Have something to say? Post your comment