Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਨੌਗਾਵਾਂ ਕ੍ਰਿਕਟ ਟੂਰਨਾਮੈਂਟ ’ਚ ਬਲਬੇੜਾ ਦੀ ਟੀਮ ਨੇ ਮਾਰੀ ਬਾਜ਼ੀ, ਇੰਦਰਜੀਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ

June 22, 2026 10:26 PM
Rozana Sehaj times

 

ਬਲਬੇੜਾ  : ਮੋਤੀ ਰਾਮ ਮਹਿਰਾ ਯੂਥ ਕਲੱਬ, ਨੌਗਾਵਾਂ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਕਰੀਬ 40 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲਾ ਪਿੰਡ ਬਲਬੇੜਾ ਅਤੇ ਬਦਸੂਹੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਲਬੇੜਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ, ਜਦਕਿ ਬਦਸੂਹੀ ਦੀ ਟੀਮ ਉਪ-ਜੇਤੂ ਰਹੀ। ਇਨਾਮ ਵੰਡ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੌਨਵੇਅਰ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਜੇਤੂ ਟੀਮ ਬਲਬੇੜਾ ਨੂੰ ਟਰਾਫੀ ਦੇ ਨਾਲ 21 ਹਜ਼ਾਰ ਰੁਪਏ ਅਤੇ ਉਪ-ਜੇਤੂ ਟੀਮ ਬਦਸੂਹੀ ਨੂੰ ਟਰਾਫੀ ਸਮੇਤ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਪਿੰਡ ਦੀ ਪੰਚਾਇਤ, ਸਰਪੰਚ ਕੁਲਦੀਪ ਸਿੰਘ ਅਤੇ ਮੋਤੀ ਰਾਮ ਮਹਿਰਾ ਯੂਥ ਕਲੱਬ ਦੇ ਸਮੂਹ ਮੈਂਬਰਾਂ ਨੂੰ ਸਫਲ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ, ਪਿੰਡ ਵਾਸੀ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ। 

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ