Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Malwa

ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

June 22, 2026 10:27 PM
Rozana Sehaj times

 

ਸਮਾਣਾ  :  ਜ਼ਿਲਾ ਕਾਨੂੰਨੀ ਸੇਵਾਵਾਂ ਅਥੌਰਟੀ ਪਟਿਆਲਾ ਦੇ ਸਹਿਯੋਗ ਨਾਲ ਅੱਜ ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ੍ਰੀ ਮਨਦੀਪ ਸਿੰਘ, ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਸਮਾਣਾ ਦੀ ਯੋਗ ਅਗਵਾਈ ਹੇਠ ਮਨਾਇਆ  ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਯੋਗ ਅਚਾਰੀਆ ਰਜਿੰਦਰ ਕੁਮਾਰ ਨੇ ਹਾਜ਼ਰੀਨ ਨੂੰ ਯੋਗਾ ਅਭਿਆਸ ਕਰਵਾਇਆ। ਉਨ੍ਹਾਂ ਯੋਗਾ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਬਤ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਰੋਜ਼ਾਨਾ ਨਿਯਮਿਤ ਰੂਪ ਵਿੱਚ ਯੋਗਾ ਕੀਤਾ ਜਾਵੇ ਤਾਂ ਕਈ ਭਿਆਨਕ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਇਸ ਯੋਗਾ ਕੈਂਪ ਵਿੱਚ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋ, ਮੀਤ ਪ੍ਰਧਾਨ ਸੰਦੀਪ ਜਿੰਦਲ, ਵਿਪਨ ਬਾਂਸਲ, ਅਨੂਰੂਪ ਗਰਗ, ਹਰਤੇਜ ਸਿੰਘ ਸੰਧੂ, ਸੁਭਾਸ਼ ਠਾਕੁਰ, ਇਸਆਨ ਖਾਨ, ਮੋਨਿਕਾ ਪਹੂਜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਬੱਚਿਆਂ ਅਤੇ ਸਮੂਹ ਸਟਾਫ਼ ਵੱਲੋਂ ਬੜੇ ਹੀ ਸ਼ਾਂਤਮਈ ਮਾਹੌਲ ਵਿੱਚ ਆਸਣ ਕੀਤੇ ਗਏ ਅਤੇ ਅਖੀਰ ਵਿੱਚ ਯੋਗ ਅਚਾਰੀਆ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਸਭ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

Have something to say? Post your comment