Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ

June 22, 2026 10:35 PM
Rozana Sehaj times
ਖਨੌਰੀ : ਖੇਤੀ ਲਾਗਤ ਘਟਾਉਣ, ਮਿੱਟੀ ਦੀ ਸਿਹਤ ਸੰਭਾਲਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰਿਤ ਖਾਦ ਪ੍ਰਬੰਧਨ, ਝੋਨੇ ਅਤੇ ਬਾਸਮਤੀ ਦੀ ਪੌਦ ਲਈ ਜੀਵਾਣੂ ਖਾਦਾਂ ਦੇ ਟੀਕਿਆਂ ਦੀ ਮਹੱਤਤਾ ਅਤੇ ਝੋਨੇ ਵਿੱਚ ਫਾਸਫੋਰਸ ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਸਬੰਧੀ ਵਿਗਿਆਨਕ ਜਾਣਕਾਰੀ ਦਿੱਤੀ ਗਈ। ਅਜਿਹੇ ਪਾਣੀਆਂ ਨੂੰ ਕੁਝ ਹੱਦ ਤੱਕ ਨਹਿਰੀ ਪਾਣੀ ਨਾਲ ਰਲਾ ਕੇ ਵਰਤਿਆ ਜਾ ਸਕਦਾ ਹੈ। ਦੂਜੇ ਪਾਸੇ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਪਾਣੀਆਂ ਨੂੰ ਜਿਪਸਮ ਪਾ ਕੇ ਵਰਤਿਆ ਜਾ ਸਕਦਾ ਹੈ। ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਅੰਤ ਵਿੱਚ ਕਿਸਾਨਾਂ ਨੂੰ ਐਜ਼ੋਸਪਾਇਰਲਮ ਟੀਕੇ ਪ੍ਰਦਰਸ਼ਨੀ ਦੇ ਤੌਰ 'ਤੇ ਦਿੱਤੇ ਗਏ। ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ। ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਖੇਤੀਬਾੜੀ ਸਬੰਧੀ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ