Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਪੀਕਰ ਸੰਧਵਾਂ ਨੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

June 22, 2026 10:37 PM
Rozana Sehaj times
 

ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। 

Have something to say? Post your comment