Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਮੰਤਰੀ ਅਮਨ ਅਰੋੜਾ ਨੇ ਆਧੁਨਿਕ ਜੱਚਾ ਬੱਚਾ ਹਸਪਤਾਲ ਦਾ ਰੱਖਿਆ ਨੀਂਹ ਪੱਥਰ

June 22, 2026 10:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਕਰੀਬ 14 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹੁਣ ਤਕ 57 ਕਰੋੜ ਰੁਪਏ ਵੱਖ ਵੱਖ ਪ੍ਰੋਜੈਕਟਾਂ ਉੱਤੇ ਖਰਚੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਰੀਬ 25.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲ ਸੁਨਾਮ ਵਿਖੇ ਓਪੀਡੀ ਦੇ ਨਵੇਂ 09 ਕਮਰਿਆਂ ਦਾ ਬਲਾਕ, ਦਵਾਈਆਂ ਦਾ ਵੇਅਰ ਹਾਊਸ, ਟਰੋਮਾ ਸੈਂਟਰ ਅਤੇ ਬਲੱਡ ਬੈਂਕ ਸ਼ਾਮਿਲ ਹਨ। ਚੀਮਾ ਵਿਖੇ 14.5 ਕਰੋੜ ਰੁਪਏ ਦੀ ਲਾਗਤ ਦੇ ਨਾਲ ਅਤੇ ਲੌਂਗੋਵਾਲ ਵਿਖੇ 11.5 ਕਰੋੜ ਰੁਪਏ ਦੀ ਲਾਗ ਦੇ ਨਾਲ ਹਸਪਤਾਲ ਬਣਾਏ ਗਏ ਹਨ। ਹਲਕੇ ਵਿੱਚ ਵੱਖ-ਵੱਖ ਥਾਂ 08 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਇੱਕ ਆਮ ਆਦਮੀ ਕਲੀਨਿਕ ਦੀ ਲਾਗਤ 25 ਲੱਖ ਰੁਪਏ ਹੈ। ਇਸੇ ਤਰ੍ਹਾਂ 12 ਹੈਲਥ ਐਂਡ ਵੈਲਨੈਸ ਸੈਂਟਰ ਬਣਾਏ ਗਏ ਹਨ ਤੇ ਇੱਕ ਹੈਲਥ ਐਂਡ ਵੈਲਨੈਸ ਸੈਂਟਰ ਦੀ ਲਾਗਤ 35 ਲੱਖ ਰੁਪਏ ਹੈ। ਜੱਚਾ-ਬੱਚਾ ਹਸਪਤਾਲ ਮਾਵਾਂ ਅਤੇ ਨਵਜਨਮੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਸਪਤਾਲ ਵਿੱਚ ਹਰ ਸੇਵਾ ਲਈ ਵੱਖਰਾ ਵੇਟਿੰਗ ਏਰੀਆ ਅਤੇ ਨਵਜਨਮੇ ਬੱਚਿਆਂ ਲਈ ਵਿਸ਼ੇਸ਼ ਫੀਡਿੰਗ ਯੂਨਿਟ ਵੀ ਬਣਾਇਆ ਜਾਵੇਗਾ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ। 
 
 
 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ