Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਰਛਪਾਲ ਕੌਰ ਬਣੀ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ 

June 23, 2026 02:27 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਕਸਬਾ ਲੌਂਗੋਵਾਲ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਮੰਗਲਵਾਰ ਨੂੰ ਹੋਈ ਚੋਣ ਵਿੱਚ ਰਛਪਾਲ ਕੌਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਅਤੇ ਕਰਮਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਹਾਜ਼ਰ ਰਹੇ। ਦੱਸ ਦੇਈਏ ਹਲਕਾ ਵਿਧਾਇਕ ਦੀ ਵੀ ਵੋਟ ਪੈਂਦੀ ਹੈ। ਨਗਰ ਕੌਂਸਲ ਦਫ਼ਤਰ ਲੌਂਗੋਵਾਲ ਵਿਖੇ ਐਸ ਡੀ ਐਮ ਸੰਗਰੂਰ ਸਤੀਸ਼ ਚੰਦਰ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ ਕੌਂਸਲਰਾਂ ਨੇ ਰਛਪਾਲ ਕੌਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਉਪਰੰਤ ਹਲਕਾ ਸੁਨਾਮ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਗਰ ਕੌਂਸਲ ਲੌਂਗੋਵਾਲ ਦੇ ਅਹੁਦੇਦਾਰਾਂ ਦੀ ਚੋਣ ਵਿੱਚ ਸਮੂਹ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਰਛਪਾਲ ਕੌਰ ਨੂੰ ਪ੍ਰਧਾਨ ਬਣਾਇਆ ਹੈ। ਉਨ੍ਹਾਂ ਆਖਿਆ ਕਿ ਨਵੇਂ ਚੁਣੇ ਅਹੁਦੇਦਾਰ ਸ਼ਹੀਦਾਂ ਦੀ ਧਰਤੀ ਲੌਂਗੋਵਾਲ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਉਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਅੰਦਰ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਲੌਂਗੋਵਾਲ ਵਿੱਚ ਪਹਿਲਾਂ ਵੀ ਵਿਕਾਸ ਕਾਰਜ ਕੀਤੇ ਗਏ ਹਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ