Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬੇਰੁਜ਼ਗਾਰਾਂ ਦੇ ਹੱਕ 'ਚ ਬੋਲਣਾ ਸ਼ਮਸ਼ੇਰ ਬੱਬੀ ਨੂੰ ਪਿਆ ਮਹਿੰਗਾ ਪੁਲਿਸ ਨੇ ਕਥਿਤ ਝੂਠੇ ਕੇਸ ਵਿੱਚ ਕੀਤਾ ਨਾਮਜ਼ਦ ਅਕਾਲੀ ਆਗੂ ਗੁਲਜ਼ਾਰੀ ਮੂਣਕ ਨੇ ਕੀਤੀ ਨਿੰਦਾ

June 23, 2026 05:54 PM
Rozana Sehaj times
ਸੁਨਾਮ : "ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਦੇ ਅਕਾਲੀ ਕਾਰਕੁੰਨ ਸ਼ਮਸ਼ੇਰ ਬੱਬੀ ਨੂੰ ਬੇਰੁਜ਼ਗਾਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨਾ ਮਹਿੰਗਾ ਪਿਆ ਹੈ। ਪੁਲਿਸ ਵੱਲੋਂ ਕਥਿਤ ਝੂਠੇ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਿੜ੍ਹਬਾ ਦੇ ਇੰਚਾਰਜ਼ ਗੁਲਜ਼ਾਰੀ ਮੂਣਕ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਚ ਬੋਲਣਾ ਵੀ ਗੁਨਾਹ ਬਣਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਦੇ ਨੌਜਵਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ ਸ਼ਮਸ਼ੇਰ ਸਿੰਘ ਬੱਬੀ ਨੂੰ ਬਿਨਾਂ ਕਿਸੇ ਕਸੂਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਗੁਲਜਾਰ ਸਿੰਘ ਦਿੜਬਾ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਬੱਬੀ ਸੋਸ਼ਲ ਮੀਡੀਆ ਰਾਹੀਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸੱਭਿਅਕ ਢੰਗ ਨਾਲ ਆਲੋਚਨਾ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ ਦਿਨੀਂ ਸਤੌਜ ਵਿਖੇ ਟਾਵਰ 'ਤੇ ਚੜ੍ਹੇ ਪੀ.ਟੀ.ਆਈ. ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਕਾਰਨ ਉਸ ਨੂੰ ਧੱਕੇ ਨਾਲ ਪਰਚੇ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਦੋ ਕਿ ਉਸ ਦੀ ਕੋਈ ਗਲਤੀ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਦਿੜਬਾ ਇਸ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ ਅਤੇ ਸ਼ਮਸ਼ੇਰ ਸਿੰਘ ਬੱਬੀ ਦੇ ਨਾਲ ਹਰ ਪੱਖੋਂ ਡਟ ਕੇ ਖੜ੍ਹਾ ਹੈ। ਗੁਲਜਾਰ ਸਿੰਘ ਦਿੜਬਾ ਨੇ ਚੇਤਾਵਨੀ ਦਿੱਤੀ ਕਿ ਪਾਰਟੀ ਵਰਕਰਾਂ 'ਤੇ ਕਥਿਤ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਤੰਤਰੀ ਢੰਗ ਨਾਲ ਇਸ ਦਾ ਵਿਰੋਧ ਕੀਤਾ ਜਾਵੇਗਾ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ