Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਮਨਦੀਪ ਸਿੰਘ ਵਿਰਕ ਵਾਈਸ ਪ੍ਰਧਾਨ ਚੁਣੇ ਗਏ

June 23, 2026 06:20 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ। 15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣਿਆ। ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਸ੍ਰੀ ਅਮਨਦੀਪ ਸਿੰਘ ਵਿਰਕ ਨੇ ਸਮੂਹ ਕੌਂਸਲਰਾਂ, ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਨਗਰ ਕੌਂਸਲ ਪੱਧਰ ’ਤੇ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ