Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ

June 23, 2026 06:24 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ "ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ" ਫਰੇਮਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦਾ ਸਹਿਯੋਗ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿੱਥੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਦੇ ਪੁਨਰਵਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਰੋਜ਼ਾਨਾ ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਾਮਬੰਦ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਕੈਮਿਸਟ ਦੁਕਾਨਾਂ ਦੀ ਚੈਕਿੰਗ ਹੋਰ ਸਖ਼ਤ ਕੀਤੀ ਜਾਵੇ ਅਤੇ ਨਸ਼ੇ ਵਾਲੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਡਰੱਗ ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 15 ਕੈਮਿਸਟ ਦੁਕਾਨਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ। ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲੇ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਵੇਰਵੇ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ