Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਐੱਮ.ਐੱਸ.ਐੱਮ.ਈ. ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

June 23, 2026 06:29 PM
Rozana Sehaj times

ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਅਧੀਨ ਹੋਟਲ ਬੈਸਟ ਵੈਸਟਰਨ ਵਿਖੇ ਮਾਈਕਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ਼ (ਐੱਮ.ਐੱਸ.ਐੱਮ.ਈ.) ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ (ਐੱਨ.ਪੀ.ਐੱਸ.) ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਲਘੂ ਉਦਯੋਗ ਭਾਰਤੀ, ਐਚ.ਆਰ.ਡੀ. ਚੈਂਬਰ ਆਫ਼ ਕਾਮਰਸ, ਐਚ.ਡੀ.ਐੱਫ.ਸੀ. ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸਾਂਝੇ ਉਪਰਾਲੇ ਨਾਲ ਜ਼ਿਲ੍ਹਾ ਪ੍ਰਧਾਨ ਸ੍ਰੀ ਅਮਿਤ ਕਪੂਰ, ਮੀਤ ਪ੍ਰਧਾਨ ਸ੍ਰੀਮਤੀ ਪ੍ਰਿਅੰਕਾ ਗੋਇਲ ਅਤੇ ਚੇਅਰਮੈਨ ਸ੍ਰੀ ਜੇ.ਪੀ. ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਸ੍ਰੀ ਸ਼ੀਤਲ ਜੁਨੇਜਾ, ਮੈਂਬਰ ਟਰੇਡ ਕਮਿਸ਼ਨ ਪੰਜਾਬ ਨੇ ਕੀਤੀ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਨੈਸ਼ਨਲ ਪੈਨਸ਼ਨ ਸਿਸਟਮ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਕਰਮਚਾਰੀਆਂ ਲਈ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਵਾਲੀ ਇੱਕ ਮਹੱਤਵਪੂਰਨ ਯੋਜਨਾ ਹੈ। ਉਨ੍ਹਾਂ ਹਾਜ਼ਰੀਨ ਨੂੰ ਐੱਨ.ਪੀ.ਐੱਸ. ਦੇ ਲਾਭਾਂ, ਟੈਕਸ ਛੋਟਾਂ, ਲੰਬੇ ਸਮੇਂ ਦੀ ਬੱਚਤ ਅਤੇ ਭਵਿੱਖ ਦੀ ਵਿੱਤੀ ਯੋਜਨਾਬੰਦੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਬੈਂਕਿੰਗ ਅਤੇ ਵਿੱਤੀ ਖੇਤਰ ਦੇ ਮਾਹਿਰਾਂ ਵੱਲੋਂ ਨੈਸ਼ਨਲ ਪੈਨਸ਼ਨ ਸਿਸਟਮ ਦੀਆਂ ਵਿਸ਼ੇਸ਼ਤਾਵਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਨਿਵੇਸ਼ ਵਿਕਲਪਾਂ ਅਤੇ ਪੈਨਸ਼ਨ ਲਾਭਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਬੁਲਾਰਿਆਂ ਨੇ ਐੱਮ.ਐੱਸ.ਐੱਮ.ਈ. ਖੇਤਰ ਨਾਲ ਜੁੜੇ ਉਦਯੋਗਪਤੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਐੱਨ.ਪੀ.ਐੱਸ. ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਤੇ ਕਾਰੋਬਾਰੀ ਆਗੂਆਂ ਵਿੱਚ ਸ੍ਰੀ ਪਿਆਰਾ ਲਾਲ ਸੇਠ, ਸ੍ਰੀ ਦਵਿੰਦਰ ਸਿੰਘ, ਸ੍ਰੀ ਪ੍ਰਾਣ ਅਗਰਵਾਲ, ਸ੍ਰੀ ਨਿਪੁਨ ਅਗਰਵਾਲ, ਸ੍ਰੀ ਰਾਜਾ ਇਕਬਾਲ ਸਿੰਘ, ਡਾ. ਉਮਾ ਸ਼ੰਕਰ, ਸੀ.ਏ. ਜੈਦੀਪ ਸਿੰਘ (ਪ੍ਰਧਾਨ, ਐਚ.ਆਰ.ਡੀ. ਚੈਂਬਰ ਆਫ਼ ਕਾਮਰਸ), ਸ੍ਰੀ ਵਿਵੇਕ ਸ਼ਰਮਾ, ਸ੍ਰੀ ਅਜੈ ਮਹਾਜਨ, ਸ੍ਰੀ ਆਦਿਤਿਆ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਉਦਯੋਗਿਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਸਨ। ਹਾਜ਼ਰੀਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਉਦਯੋਗਪਤੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਵਿੱਤੀ ਭਵਿੱਖ ਅਤੇ ਰਿਟਾਇਰਮੈਂਟ ਯੋਜਨਾਬੰਦੀ ਸਬੰਧੀ ਸਹੀ ਫ਼ੈਸਲੇ ਲੈਣ ਵਿੱਚ ਸਹਾਇਕ ਸਾਬਤ ਹੁੰਦੇ ਹਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ