Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

June 23, 2026 06:35 PM
Rozana Sehaj times
ਮੋਗਾ : ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ। ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਹਨਾਂ ਜ਼ੋਰ ਦਿੰਦਿਆਂ ਕਿਹਾ, "ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।” ਸ. ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ  ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ।  ਬੈਂਸ ਨੇ ਕਿਹਾ,"ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”
 

Have something to say? Post your comment