Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

June 23, 2026 06:40 PM
Rozana Sehaj times
ਚੰਡੀਗੜ੍ਹ : "ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ। ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਇਸ ਨੇਕ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਲਈ ਪਹਿਲਾਂ ਹੀ 498 ਕਰੋੜ ਰੁਪਏ ਦੀ ਵੱਡੀ ਰਾਸ਼ੀ ਦਾ ਵਿਸ਼ੇਸ਼ ਉਪਬੰਧ (ਬਜਟ) ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ-ਪੱਖੀ ਸਕੀਮ ਦਾ ਸਿੱਧਾ ਲਾਭ ਸੂਬੇ ਦੇ 2.83 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕਿਸੇ ਦੇ ਸਹਾਰੇ ਨਾ ਰਹਿਣਾ ਪਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਹ ਦਿਵਿਆਂਗ ਵਿਅਕਤੀ ਯੋਗ ਹੋਣਗੇ, ਜਿਨ੍ਹਾਂ ਦੀ ਸਾਲਾਨਾ ਆਮਦਨ 60,000/- ਰੁਪਏ ਜਾਂ ਇਸ ਤੋਂ ਘੱਟ ਹੈ। ਇਸ ਦੇ ਨਾਲ ਹੀ ਬਿਨੈਕਾਰ ਘੱਟੋ-ਘੱਟ 50 ਫੀਸਦੀ ਦਿਵਿਆਂਗਤਾ ਦੀ ਸ਼੍ਰੇਣੀ ਵਿੱਚ ਆਉਂਦਾ ਹੋਵੇ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਅਸਮਰੱਥ ਹੋਵੇ।*
ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਾਂਝਾ ਕੀਤਾ ਕਿ ਮਾਨ ਸਰਕਾਰ ਦਾ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਸੂਬੇ ਦਾ ਹਰ ਇੱਕ ਨਾਗਰਿਕ ਖੁਸ਼ਹਾਲ ਅਤੇ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਦਿਵਿਆਂਗ ਵਰਗ ਦੇ ਚਿਹਰਿਆਂ 'ਤੇ ਮੁਸਕਾਨ ਆਵੇਗੀ ਅਤੇ ਉਹ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਸੱਚੇ ਅਰਥਾਂ ਵਿੱਚ ਇੱਕ ਸਮਾਵੇਸ਼ੀ (inclusive) ਅਤੇ 'ਰੰਗਲਾ ਪੰਜਾਬ' ਸਿਰਜਿਆ ਜਾ ਸਕੇਗਾ। ਉਨ੍ਹਾਂ ਇਸ ਗੱਲ 'ਤੇ ਖਾਸ ਜ਼ੋਰ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸਹਾਇਤਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਇਸ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਹਰ ਮਹੀਨੇ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਜਾਰੀ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਪ੍ਰੇਸ਼ਾਨ ਨਾ ਹੋਣਾ ਪਵੇ। 
 
 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ