Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਸਮੀਖਿਆ ਮੀਟਿੰਗ

June 23, 2026 06:54 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਇੱਕ ਸਮੀਖਿਆ ਮੀਟਿੰਗ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਬੈਠਕਾਂ ਦੌਰਾਨ ਉਠਾਏ ਗਏ ਮੁੱਦਿਆਂ ਅਤੇ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਸਮਾਂ ਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਪਾਰੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਵਿਭਾਗਾਂ ਤੋਂ ਲੰਬਿਤ ਮਾਮਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਮੀਟਿੰਗਾਂ ਵਿੱਚ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਭਾਗਾਂ ਤੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਬਾਕੀ ਰਹਿੰਦੇ ਮਾਮਲਿਆਂ ਨੂੰ ਜਲਦ ਹੱਲ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨ ਮੁਹਾਲੀ ਦੇ ਚੇਅਰਮੈਨ ਸ੍ਰੀ ਅਕਵਿੰਦਰ ਸਿੰਘ ਗੋਸਲ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨ ਖਰੜ ਦੇ ਚੇਅਰਮੈਨ ਸ੍ਰੀ ਯਸ਼ਪਾਲ ਬਾਂਸਲ ਵੀ ਹਾਜ਼ਰ ਸਨ। ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਨਾਲ ਸਬੰਧਤ ਬਹੁਤੇ ਮੁੱਦੇ ਸਥਾਨਕ ਸਰਕਾਰ ਸੰਸਥਾਵਾਂ, ਪਾਵਰਕਾਮ ਅਤੇ ਹੋਰ ਵਿਭਾਗਾਂ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਦਾ ਹੱਲ ਜ਼ਿਲ੍ਹਾ ਪੱਧਰ ’ਤੇ ਹੀ ਸੰਭਵ ਹੈ। ਇਸ ਲਈ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਵਪਾਰਕ ਭਾਈਚਾਰੇ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ